ਪੱਛੜੀਆਂ ਸ਼੍ਰੇਣੀਆਂ ਨੂੰ ਵੀ ਮਿਲੇਗੀ ਮੁਫ਼ਤ ਬਿਜਲੀ
ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ 5 ਤੋਂ 9 ਸਤੰਬਰ ਤੱਕ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਬਾਦਲ ਦੀ ਅਗਵਾਈ ਹੇਠ ਪੰਜਾਬ ਭਵਨ ਵਿਚ ਡੇਢ ਘੰਟਾ ਚੱਲੀ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ। ਮੰਤਰੀ ਮੰਡਲ ਨੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਲਈ ਬਿਜਲੀ ਦੇ 200 ਯੂਨਿਟ ਮਾਫ਼ ਕਰਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਫ਼ੈਸਲੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਹਨ। ਪੰਜਾਬ ਦੀ ਅਕਾਲੀ-ਭਾਜਪਾ ਗਠਜੋੜ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਵੋਟਾਂ ਪੱਕੀਆਂ ਕਰਨ ਦੇ ਚੱਕਰ ਵਿਚ ਹੈ। ਮੀਟਿੰਗ ‘ਚ ਹਲਦੀ ਗੱਠ, ਜੀਰਾ, ਜਵਾਇਨ ਤੇ ਕਾਲੀ ਮਿਰਚ ‘ਤੇ ਵੈਟ ਸਾਢੇ 6 ਫੀਸਦੀ ਤੋਂ ਘਟਾ ਕੇ 4 ਫੀਸਦੀ ਕਰ ਦਿੱਤਾ। ਇਨ੍ਹਾਂ ਵਸਤਾਂ ‘ਤੇ ਵੈਟ ਘੱਟ ਕਰਨ ਨਾਲ ਇਨ੍ਹਾਂ ਦੀਆਂ ਕੀਮਤਾਂ ਘਟ ਜਾਣਗੀਆਂ ਅਤੇ ਗ਼ਰੀਬ ਲੋਕਾਂ ਨੂੰ ਇਸ ਦਾ ਲਾਭ ਹੋਵੇਗਾ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।