ਕਰੋਨਾ ਤੋਂ ਠੀਕ ਹੋਏ ਸਾਬਕਾ ਪ੍ਰਧਾਨ ਮੰਤਰੀ ਨੂੰ ਏਮਜ਼ ਤੋਂ ਮਿਲੀ ਛੁੱਟੀ
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਏਮਜ਼ ਟਰਾਮਾ ਸੈਂਟਰ ਤੋਂ ਛੁੱਟੀ ਮਿਲ ਗਈ ਹੈ। ਉਹ ਕੁਝ ਦਿਨ ਪਹਿਲਾ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਕਰੋਨਾ ਤੋਂ ਠੀਕ ਹੋਣ ਮਗਰੋਂ ਉਹ ਅੱਜ ਆਪਣੇ ਘਰ ਚਲੇ ਗਏ ਹਨ। ਉਨ੍ਹਾਂ ਨੂੰ 19 ਅਪ੍ਰੈਲ ਨੂੰ ਏਮਜ਼ ਵਿਖੇ ਇਲਾਜ ਲਈ ਭਰਤੀ ਕੀਤਾ ਗਿਆ ਸੀ। ਉਧਰ ਦੂਜੇ ਪਾਸੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਵੀ ਕਰੋਨਾ ਹੋ ਗਿਆ ਹੈ। ਉਨ੍ਹਾਂ ਅੱਜ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਗਹਿਲੋਤ ਨੇ ਲਿਖਿਆ ਕਿ ਮੇਰੀ ਰਿਪੋਰਟ ਵੀ ਕਰੋਨਾ ਜਾਂਚ ਕਰਾਉਣ ਤੋਂ ਬਾਅਦ ਅੱਜ ਪਾਜ਼ੇਟਿਵ ਆਈ ਹੈ ਅਤੇ ਮੇਰੇ ਵਿਚ ਕਿਸੇ ਕਿਸਮ ਦੇ ਲੱਛਣ ਨਹੀਂ ਹਨ ਤੇ ਮੈਂ ਚੰਗਾ ਮਹਿਸੂਸ ਕਰਦਾ ਹਾਂ।
Check Also
ਜਸਟਿਨ ਟਰੂਡੋ ਮੁੜ ਸਰਕਾਰ ਬਚਾਉਣ ‘ਚ ਹੋਏ ਸਫਲ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਕ ਵਾਰ ਆਪਣੀ ਸਰਕਾਰ ਬਚਾਉਣ ਵਿਚ …