1.7 C
Toronto
Wednesday, January 7, 2026
spot_img
Homeਭਾਰਤਪੰਜ ਸੂਬਿਆਂ 'ਚ ਪਈਆਂ ਵੋਟਾਂ ਦੇ ਨਤੀਜੇ 2 ਮਈ ਨੂੰ ਆਉਣਗੇ

ਪੰਜ ਸੂਬਿਆਂ ‘ਚ ਪਈਆਂ ਵੋਟਾਂ ਦੇ ਨਤੀਜੇ 2 ਮਈ ਨੂੰ ਆਉਣਗੇ

ਨਵੀਂ ਦਿੱਲੀ : ਭਾਰਤ ਦੇ ਪੰਜ ਸੂਬਿਆਂ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਲਈ ਵੋਟਾਂ ਪਈਆਂ ਹਨ, ਜਿਨ੍ਹਾਂ ਦੇ ਨਤੀਜੇ ਆਉਂਦੀ 2 ਮਈ ਨੂੰ ਐਲਾਨੇ ਜਾਣਗੇ। ਚੋਣ ਕਮਿਸ਼ਨ ਨੇ ਉਨ੍ਹਾਂ ਸੂਬਿਆਂ, ਜਿਨ੍ਹਾਂ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ, ਵਿੱਚ ਵੋਟਾਂ ਦੀ ਗਿਣਤੀ ਦੌਰਾਨ ਜਾਂ ਬਾਅਦ ਵਿਚ ਸਾਰੇ ਜੇਤੂ ਜਲੂਸਾਂ ‘ਤੇ ਪਾਬੰਦੀ ਲਗਾ ਦਿੱਤੀ। ਇਹ ਫੈਸਲਾ ਕਰੋਨਾ ਵਾਇਰਸ ਦੀ ਲਾਗ ਦੇ ਫੈਲਣ ਤੋਂ ਰੋਕਣ ਲਈ ਕੀਤਾ ਗਿਆ ਹੈ। ਅਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਪੁਡੂਚੇਰੀ ਵਿੱਚ 2 ਮਈ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ।
ਚੋਣ ਕਮਿਸ਼ਨ ਨੇ ਇਹ ਵੀ ਕਿਹਾ ਕਿ ਜਿੱਤ ਦਾ ਸਰਟੀਫਿਕੇਟ ਹਾਸਲ ਕਰਨ ਲਈ ਜੇਤੂ ਉਮੀਦਵਾਰ ਜਾਂ ਉਸ ਵੱਲੋਂ ਅਧਿਕਾਰਤ ਵਿਅਕਤੀ ਦੇ ਨਾਲ-ਨਾਲ ਦੋ ਤੋਂ ਵੱਧ ਵਿਅਕਤੀਆਂ ਨੂੰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇੱਕ ਦਿਨ ਪਹਿਲਾਂ ਮਦਰਾਸ ਹਾਈਕੋਰਟ ਵੱਲੋਂ ਚੋਣ ਕਮਿਸ਼ਨ ਖਿਲਾਫ ਕੀਤੀਆਂ ਗਈਆਂ ਸਖਤ ਟਿੱਪਣੀਆਂ ਤੋਂ ਬਾਅਦ ਚੋਣ ਕਮਿਸ਼ਨ ਨੇ ਜੇਤੂ ਰੈਲੀਆਂ ‘ਤੇ ਪਾਬੰਦੀ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਕਿਹਾ ਸੀ ਕਿ ਦੇਸ਼ ‘ਚ ਕਰੋਨਾ ਦੀ ਦੂਜੀ ਲਹਿਰ ਆਉਣ ਲਈ ਚੋਣ ਕਮਿਸ਼ਨ ਇਕੋ-ਇੱਕ ਜ਼ਿੰਮੇਵਾਰ ਸੰਸਥਾ ਹੈ। ਹਾਈਕੋਰਟ ਨੇ ਕਮਿਸ਼ਨ ਨੂੰ ‘ਗ਼ੈਰ ਜ਼ਿੰਮੇਵਾਰ ਸੰਸਥਾ’ ਕਰਾਰ ਦਿੰਦਿਆਂ ਕਿਹਾ ਸੀ ਕਿ ਇਸ ਦੇ ਅਧਿਕਾਰੀਆਂ ਖਿਲਾਫ ਕਤਲ ਕੇਸ ਚਲਾਇਆ ਜਾ ਸਕਦਾ ਹੈ।

 

RELATED ARTICLES
POPULAR POSTS