ਨਵੀਂ ਦਿੱਲੀ : ਨਵੀਂ ਦਿੱਲੀ ‘ਚ ਰਾਧਾ ਸਵਾਮੀ ਸਤਿਸੰਗ ਡੇਰੇ ਵਿਚ ਕੋਵਿਡ ਸੈਂਟਰ ਦੀ ਸ਼ੁਰੂਆਤ ਹੋਈ। ਇਸ ਸੈਂਟਰ ਦਾ ਸੰਚਾਲਨ ਇੰਡੋ ਤਿੱਬਤ ਬਾਰਡਰ ਪੁਲਿਸ ਬਲ ਵੱਲੋਂ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਵੀ ਇਸ ਕੇਂਦਰ ਦਾ ਦੌਰਾ ਕੀਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਸ ਵੇਲੇ ਅਸੀਂ ਦਿੱਲੀ ਵਿਚ ਵੱਡੀ ਪੱਧਰ ‘ਤੇ ਆਕਸੀਜਨ ਤੇ ਬਿਸਤਰੇ ਵਧਾਉਣ ਦਾ ਕੰਮ ਕਰ ਰਹੇ ਹਾਂ। ਕੇਜਰੀਵਾਲ ਨੇ ਰਾਧਾ ਸਵਾਮੀ ਸਤਸੰਗ ਡੇਰੇ ਦਾ ਦੌਰਾ ਕੀਤਾ ਜਿੱਥੇ ਇਕ ਕੋਵਿਡ ਸੈਂਟਰ ਬਣਾਇਆ ਗਿਆ ਹੈ। ਇਹ ਕੇਂਦਰ ਕੋਵਿਡ ਦੇ ਮਰੀਜ਼ਾਂ ਲਈ ਖੋਲ੍ਹ ਦਿੱਤਾ ਗਿਆ ਹੈ। ਇੱਥੇ ਲਗਭਗ 500 ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ।
Check Also
ਅਫ਼ਗਾਨਿਸਤਾਨ ’ਚ ਆਇਆ 5.8 ਦੀ ਤੀਬਰਤਾ ਵਾਲਾ ਭੁਚਾਲ
ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ …