ਟੋਰਾਂਟੋ/ਸਤਪਾਲ ਸਿੰਘ ਜੌਹਲ
ਕੈਨੇਡਾ ਦੇ ਅਬਾਦੀ ਪੱਖੋਂ ਸਭ ਤੋਂ ਵੱਡੇ ਪ੍ਰਾਂਤ ‘ਚ ਕਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨਾਲ ਨਿਪਟਣ ਲਈ ਕੇਂਦਰ ਸਰਕਾਰ ਵਲੋਂ ਫੌਜ ਦਾ ਮੈਡੀਕਲ ਸਟਾਫ਼ ਅਤੇ ਰੈਡ ਕਰਾਸ ਦੇ ਵਰਕਰ ਭੇਜੇ ਜਾ ਰਹੇ ਹਨ। ਫ਼ੌਜ ਦੀ ਮਦਦ ਵਾਸਤੇ ਉਨਟਾਰੀਓ ਸਰਕਾਰ ਵਲੋਂ ਕੈਨੇਡਾ ਦੀ ਸਰਕਾਰ ਨੂੰ ਬੇਨਤੀ ਭੇਜੀ ਗਈ ਸੀ। ਇਸੇ ਦੌਰਾਨ ਮੁੱਖ ਮੰਤਰੀ ਡਗਲਸ ਫੋਰਡ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਲੋਕਾਂ ਦੀ ਇਕ ਪ੍ਰਾਂਤ ਤੋਂ ਦੂਸਰੇ ਪ੍ਰਾਂਤ ‘ਚ ਦਾਖਲੇ ਉਪਰ ਵੀ ਰੋਕਾਂ ਸਖ਼ਤ ਕਰਨ ਦੀ ਮੰਗ ਕੀਤੀ ਹੈ।
ਉਨਟਾਰੀਓ ਸਰਕਾਰ ਵਲੋਂ ਕੈਨੇਡਾ ਦੇ ਹੋਰ ਪ੍ਰਾਂਤਾਂ ਤੋਂ ਸੜਕੀ ਅਤੇ ਹਵਾਈ ਰਸਤੇ ਦਾਖਲ ਹੋਣ ਵਾਲੇ ਲੋਕਾਂ ਦਾ ਕਰੋਨਾ ਵਾਇਰਸ ਦਾ ਟੈਸਟ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ। ਬੀਤੇ ਦਿਨਾਂ ਤੋਂ ਗਰੇਟਰ ਟੋਰਾਂਟੋ ਇਲਾਕੇ ਵਿੱਚ ਸਭ ਤੋਂ ਵੱਧ ਪਾਜ਼ੇਟਿਵ ਕੇਸ ਆਉਣੇ ਜਾਰੀ ਹਨ ਜਿਨ੍ਹਾਂ ਵਿੱਚ ਬਹੁਤ ਸਾਰੇ ਮਰੀਜ਼ 20 ਤੋਂ 50 ਸਾਲਾਂ ਦੀ ਉਮਰ ਦੇ ਹਨ।
ਟੋਰਾਂਟੋ ‘ਚ ਡਾ. ਨਵੀਦ ਮੁਹੰਮਦ ਨੇ ਦੱਸਿਆ ਹੈ ਕਿ ਇਸ ਸਮੇਂ ਵਾਇਰਸ ਆਪਣੇ ਰੂਪ ਬਦਲ ਕੇ ਵੱਧ ਤੋਂ ਵੱਧ ਲੋਕਾਂ ਉਪਰ ਹਮਲਾ ਕਰ ਰਿਹਾ ਹੈ ਪਰ ਇਸ ਸਮੇਂ ਵੈਕਸੀਨ ਹੀ ਬਚਾਓ ਦਾ ਢੁਕਵਾਂ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਾਨਤਾ ਪ੍ਰਾਪਤ ਸਾਰੀਆਂ ਵੈਕਸੀਨ ਸੁਰੱਖਿਅਤ ਅਤੇ ਅਸਰਦਾਰ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …