Breaking News
Home / ਪੰਜਾਬ / ਮੁਹਾਲੀ ਦਾ ਮੇਅਰ ਕੁਲਵੰਤ ਸਿੰਘ ਮੁੜ ਅਕਾਲੀ ਦਲ ‘ਚ ਸ਼ਾਮਲ

ਮੁਹਾਲੀ ਦਾ ਮੇਅਰ ਕੁਲਵੰਤ ਸਿੰਘ ਮੁੜ ਅਕਾਲੀ ਦਲ ‘ਚ ਸ਼ਾਮਲ

logo-2-1-300x105-3-300x105ਰਾਜ ਵਿਚ ਗੜਬੜ੍ਹ ਕਰਾਉਣਾ ਚਾਹੁੰਦੀ ਹੈ ਆਈਐਸਆਈ : ਸੁਖਬੀਰ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈਐਸਆਈ ਰਾਜ ਅੰਦਰ ਗੜਬੜ ਕਰਾਉਣ ਦਾ ਮੌਕਾ ਲੱਭ ਰਹੀ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਰਾਜ ਸਰਕਾਰ ਕੇਂਦਰੀ ਗ੍ਰਹਿ ਮੰਤਰੀ ਤੇ ਕੌਮੀ ਸੁਰੱਖਿਆ ਸਲਾਹਕਾਰ ਨੂੰ ਸੂਚਿਤ ਕਰ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਗਦੀਸ਼ ਗਗਨੇਜਾ, ਮਾਤਾ ਚੰਦ ਕੌਰ ਅਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਆਮ ਆਦਮੀ ਪਾਰਟੀ ‘ਤੇ ਗਰਮ ਖਿਆਲੀ ਸਿੱਖ ਆਗੂਆਂ ਨਾਲ ਸਬੰਧ ਹੋਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ‘ਆਪ’ ਨੂੰ ਮਿਲਦੇ ਫੰਡਾਂ ਦੀ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਆਈਐਸਆਈ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਅਹਿਮ ਆਗੂਆਂ ਨੂੰ ਨਿਸ਼ਾਨਾ ਬਣਾਉਣ ਅਤੇ ਧਾਰਮਿਕ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ ਹੈ। ਇਸ ਦੌਰਾਨ ਸੁਖਬੀਰ ਬਾਦਲ ਨੇ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਦੇ ਆਪਣੇ 12 ਨਗਰ ਕੌਂਸਲਰਾਂ ਨਾਲ ਪਾਰਟੀ ਵਿਚ ਕੀਤੀ ਵਾਪਸੀ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਮੇਅਰ ਕੁਲਵੰਤ ਸਿੰਘ ਨੇ ਪਹਿਲਾਂ ਅਕਾਲੀ ਦਲ ਦੀ ਟਿਕਟ ‘ਤੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਐਮ ਪੀ ਦੀ ਚੋਣ ਲੜੀ ਸੀ ਪਰ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਅਕਾਲੀ ਦਲ ਤੋਂ ਕਿਨਾਰਾ ਕਰਕੇ ਮੋਹਾਲੀ ਨਗਰ ਕੌਂਸਲ ਦੇ ਮੇਅਰ ਦੀ ਚੋਣ ਆਜ਼ਾਦ ਤੌਰ ‘ਤੇ ਲੜੀ ਸੀ ਅਤੇ ਜਿੱਤ ਪ੍ਰਾਪਤ ਕੀਤੀ ਹੈ। ਕੁਲਵੰਤ ਸਿੰਘ ਹੁਣ ਫਿਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਵਿੱਚ ਆਉਣ ਹੋਣ ਵਾਲੇ ਨਗਰ ਕੌਂਸਲਰਾਂ ਵਿੱਚ ਅਮਰੀਕ ਸਿੰਘ, ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਸਰਬਜੀਤ ਸਿੰਘ, ਰਵਿੰਦਰ ਸਿੰਘ, ਆਰਪੀ ਸ਼ਰਮਾ, ਗੁਰਮੀਤ ਕੌਰ, ਰਜਨੀ ਗੋਇਲ, ਕਰਮਜੀਤ ਕੌਰ, ਮਨਜੀਤ ਸਿੰਘ ਸੇਠੀ, ਮਨਮੋਹਨ ਸਿੰਘ ਲਾਂਗ ਅਤੇ ਉਪਿੰਦਰਜੀਤ ਕੌਰ ਸ਼ਾਮਲ ਹਨ।

Check Also

ਮੁੱਖ ਮੰਤਰੀ  ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …