Breaking News
Home / ਪੰਜਾਬ / ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸ਼ੁਰੂ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਸ਼ੁਰੂ

ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਦੇ ਸਮਾਗਮ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ੁਰੂ ਕੀਤੇ ਗਏ। ਦੋਵਾਂ ਥਾਵਾਂ ‘ਤੇ ਅਖੰਡ ਸਾਹਿਬ ਪਾਠ ਦੀ ਆਰੰਭਤਾ ਕੀਤੀ ਗਈ ਹੈ, ਜਿਸ ਦੇ ਭੋਗ ਪਹਿਲੀ ਮਈ ਨੂੰ ਪਾਏ ਜਾਣਗੇ। ਸ਼ਤਾਬਦੀ ਦੇ ਸਬੰਧ ਵਿੱਚ ਸੰਗਤ ਵੱਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠ ਦੇ ਭੋਗ ਵੀ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਾਏ ਗਏ। ਕਰੋਨਾ ਕਾਰਨ ਸੰਗਤਾਂ ਇਸ ਸਮਾਗਮ ਵਿੱਚ ਆਪਣੇ ਘਰਾਂ ਤੋਂ ਹੀ ਚੱਲ ਰਹੇ ਸਿੱਧੇ ਪ੍ਰਸਾਰਨ ਰਾਹੀਂ ਸ਼ਾਮਲ ਹੋਈਆਂ ਹਨ। ਇਸੇ ਦੌਰਾਨ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਮਈ ਨੂੰ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ।

 

Check Also

ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ

‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …