ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੇ ਕਿਹਾ ਕਿ ਪਾਰਟੀ ਸਰਬੱਤ ਖ਼ਾਲਸਾ ਕਰਾਉਣ ਵਾਲੀਆਂ ਜਥੇਬੰਦੀਆਂ ਨਾਲ ਮਿਲ ਕੇ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਇੱਥੇ ਪ੍ਰੈਸ ਕਾਨਫਰੰਸ ਵਿੱਚ ਸ. ਮਾਨ ਨੇ ਕਿਹਾ ਕਿ ਉਹ ਅਗਲੇ ਦਸ ਦਿਨਾਂ ਦੇ ਅੰਦਰ-ਅੰਦਰ ਪੰਥਕ ਜਥੇਬੰਦੀਆਂ ਨਾਲ ਮਿਲ ਕੇ ਵਿਚਾਰ-ਵਟਾਂਦਰਾ ਕਰਨਗੇ ਅਤੇ ਚੋਣਾਂ ਦੀ ਨੀਤੀ ਉਲੀਕਣਗੇ।
ਇੱਕ ਸਵਾਲ ਦੇ ਜਵਾਬ ਵਿੱਚ ਸ. ਮਾਨ ਨੇ ਕਿਹਾ ਕਿ ਖ਼ਾਲਿਸਤਾਨ ਅਤੇ ਸਿੱਖ ਭਾਈਚਾਰੇ ਦੀ ਆਜ਼ਾਦੀ ਮੁੱਦੇ ਅਗਾਮੀ ਚੋਣਾਂ ਵਿੱਚ ਮੁੱਖ ਮੁੱਦੇ ਹੋਣਗੇ। ઠਚੋਣ ਲੜਨ ਵਾਲੇ ਉਮੀਦਵਾਰਾਂ ਦੇ ਐਲਾਨ ਬਾਰੇ ਸ. ਮਾਨ ਨੇ ਕਿਹਾ ਕਿ ਸਮਾਂ ਆਉਣ ‘ਤੇ ਐਲਾਨ ਕੀਤਾ ਜਾਵੇਗਾ ਪਰ ਪਹਿਲਾਂ ਜਥੇਬੰਦੀਆਂ ਨਾਲ ਵਿਚਾਰ ਕੀਤਾ ਜਾਵੇਗਾ। ਕਿਸੇ ਹੋਰ ਪਾਰਟੀ ਨਾਲ ਚੋਣ ਗਠਜੋੜ ਦੀ ਸੰਭਾਵਨਾ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਸੇ ਪਾਰਟੀ ਨਾਲ ਗਠਜੋੜ ਹੋਵੇਗਾ, ਜੋ ਸਿੱਖ ਭਾਈਚਾਰੇ ਦੀ ਆਜ਼ਾਦੀ ਦੇ ਮੁੱਦੇ ‘ਤੇ ਸਹਿਮਤ ਹੋਵੇਗੀ। ਜਲੰਧਰ ਵਿੱਚ ਆਰਐਸਐਸ ਦੇ ਪ੍ਰਧਾਨ ਬ੍ਰਿਗੇਡੀਅਰ (ਰਿਟਾ.) ਜਗਦੀਸ਼ ਗਗਨੇਜਾ ‘ਤੇ ਹੋਏ ਕਾਤਲਾਨਾ ਹਮਲੇ ਬਾਰੇ ਉਨ੍ਹਾਂ ਕਿਹਾ ਕਿ ਉਹ ਅਜਿਹੀ ਹਿੰਸਕ ਕਾਰਵਾਈ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਜਦੋਂ ਜੰਮੂ ਕਸ਼ਮੀਰ, ਕੋਟਕਪੂਰਾ ਵਿੱਚ ਨਿਰਦੋਸ਼ ਸਿੱਖ ਨੌਜਵਾਨਾਂ ‘ਤੇ ਹਮਲੇ ਹੋਏ ਤਾਂ ਉਦੋਂ ਇਹ ਪਾਰਟੀਆਂ ਚੁੱਪ ਕਿਉਂ ਰਹੀਆਂ ਸਨ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …