-0.6 C
Toronto
Monday, November 17, 2025
spot_img
Homeਪੰਜਾਬਗੁਰੂ ਨਾਨਕ ਦੇਵ ਯੂਨੀਵਰਸਿਟੀ ਸੰਸਾਰ ਦੀਆਂ ਸਿਖ਼ਰਲੀਆਂ ਯੂਨੀਵਰਸਿਟੀਆਂ 'ਚ ਸ਼ਾਮਲ

ਗੁਰੂ ਨਾਨਕ ਦੇਵ ਯੂਨੀਵਰਸਿਟੀ ਸੰਸਾਰ ਦੀਆਂ ਸਿਖ਼ਰਲੀਆਂ ਯੂਨੀਵਰਸਿਟੀਆਂ ‘ਚ ਸ਼ਾਮਲ

ਅੰਮ੍ਰਿਤਸਰ/ਬਿਊਰੋ ਨਿਊਜ਼ : ਉਚੇਰੀ ਸਿਖਿਆ ਦੇ ਖੇਤਰ ਵਿਚ ਕੌਮੀ ਤੇ ਕੌਮਾਂਤਰੀ ਮਿਆਰਾਂ ਨੂੰ ਬਰਕਰਾਰ ਰੱਖਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇਸ ਸਾਲ ਵੀ ਉੱਚਾ ਸਥਾਨ ਬਣਾਈ ਰੱਖਿਆ ਹੈ। ਸੰਸਾਰ ਪੱਧਰ ‘ਤੇ ਮੁਲਾਂਕਣ ਕਰਨ ਵਾਲੀ ਏਜੰਸੀ ‘ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ’ ਨੇ ਆਪਣੇ 2020-21 ਦੇ ਜੋ ਨਤੀਜਿਆਂ ਦਾ ਐਲਾਨ ਕੀਤਾ ਹੈ ਉਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸੰਸਾਰ ਦੀਆਂ ਸਿਖਰਲੀਆਂ ਨੌਂ ਫੀਸਦੀ ਯੂਨੀਵਰਸਿਟੀਆਂ ਵਿਚ ਸ਼ਾਮਲ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਸੈਂਟਰ ਫਾਰ ਵਰਲਡ ਯੂਨੀਵਰਸਿਟੀ ਰੈਂਕਿੰਗ ਵੱਲੋਂ ਜੀਐੱਨਡੀਯੂ ਨੂੰ ਭਾਰਤ ਦੀਆਂ ਪਹਿਲੀ ਕਤਾਰ ਦੀਆਂ 10 ਸਟੇਟ-ਪਬਲਿਕ ਯੂਨੀਵਰਸਿਟੀਆਂ ਵਿਚ ਸ਼ਾਮਿਲ ਕੀਤੇ ਜਾਣਾ ਵੱਡੇ ਮਾਣ ਵਾਲੀ ਗੱਲ ਹੈ।
ਇਸ ਦਰਜੇ ਵਿਚ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ, ਅਹਿਮਦਾਬਾਦ ਦਾ ਪਹਿਲਾ ਤੇ ਉਸ ਤੋਂ ਬਾਅਦ ਇੰਡੀਅਨ ਇੰਸਟੀਚਿਊਟ ਆਫ ਸਾਇੰਸ, ਬੰਗਲੌਰ ਦਾ ਨਾਂ ਆਉਂਦਾ ਹੈ। ਇਹ ਏਜੰਸੀ ਜਿਨ੍ਹਾਂ ਪੈਰਾਮੀਟਰਾਂ ‘ਤੇ ਸਾਲਾਨਾ ਮੁਲਾਂਕਣ ਕਰਦੀ ਹੈ ਉਨ੍ਹਾਂ ਵਿਚ ਸਿੱਖਿਆ ਦੀ ਗੁਣਵੱਤਾ, ਸਾਬਕਾ ਵਿਦਿਆਰਥੀਆਂ ਨੂੰ ਮਿਲੇ ਰੋਜ਼ਗਾਰ, ਅਧਿਆਪਕਾਂ ਦੀ ਗੁਣਵੱਤਾ, ਖੋਜ ਵਿਚ ਕੀਤੇ ਗਏ ਕੰਮ ਤੇ ਮਿਆਰ ਆਦਿ ਸ਼ਾਮਲ ਹਨ। ਇਸ ਬਾਰੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਯੂਨੀਵਰਸਿਟੀ ਨੇ ਕਰੋਨਾ ਕਾਲ ਦੇ ਇਨ੍ਹਾਂ ਚੁਣੌਤੀਪੂਰਨ ਹਾਲਾਤ ਵਿਚ ਜਿੱਥੇ ਵਿਦਿਆਰਥੀਆਂ ਤੇ ਅਧਿਆਪਕਾਂ ਵਿਚ ਉੱਚ ਪਾਏ ਦਾ ਸੰਤੁਲਨ ਬਣਾ ਕੇ ਰੱਖਿਆ ਹੈ।

 

RELATED ARTICLES
POPULAR POSTS