Breaking News
Home / ਪੰਜਾਬ / ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਫਰਾਰ

ਪਟਿਆਲਾ ਦੀ ਕੇਂਦਰੀ ਜੇਲ੍ਹ ‘ਚੋਂ 3 ਕੈਦੀ ਫਰਾਰ

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ‘ਚੋਂ 3 ਕੈਦੀ ਫਰਾਰ ਹੋ ਗਏ ਹਨ। ਜੇਲ੍ਹ ਸਟਾਫ ਵੱਲੋਂ ਗਿਣਤੀ ਕਰਨ ‘ਤੇ ਇਸਦਾ ਖੁਲਾਸਾ ਹੋਇਆ ਹੈ। ਫਰਾਰ ਕੈਦੀਆਂ ਦੀ ਪਛਾਣ ਸ਼ੇਰ ਸਿੰਘ, ਜਸਪਰੀਤ ਸਿੰਘ ਤੇ ਇੰਦਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਵੱਲੋਂ ਸਰਚ ਅਭਿਆਨ ਸ਼ੁਰੂ ਕੀਤਾ ਗਿਆ ਹੈ ਪ੍ਰੰਤੂ ਹਾਲੇ ਤੱਕ ਕੋਈ ਸੂਹ ਨਹੀਂ ਲੱਗ ਸਕੀ ਹੈ।
ਜਾਣਕਾਰੀ ਮੁਤਾਬਕ ਕੈਦੀ ਸ਼ੇਰ ਸਿੰਘ ਵਾਸੀ ਪਿੰਡ ਰਣੀਏ ਕੇ ਜ਼ਿਲ੍ਹਾ ਅੰਮ੍ਰਿਤਸਰ ਨੂੰ ਯੂ.ਕੇ. ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਜੇਲ੍ਹ ਵਿੱਚੋਂ ਗਾਇਬ ਹੋਏ ਕੈਦੀ ਇੰਦਰਜੀਤ ਸਿੰਘ ਵਾਸੀ ਰਾਣੀਪੁਰ ਜ਼ਿਲ੍ਹਾ ਕਪੂਰਥਲਾ ਨੂੰ ਉਥੋਂ ਦੀ ਅਦਾਲਤ ਵੱਲੋਂ ਐੱਨਡੀਪੀਐੱਸ ਐਕਟ ਤਹਿਤ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਜੇਲ੍ਹ ‘ਚੋਂ ਗਾਇਬ ਹੋਇਆ ਤੀਜਾ ਹਵਾਲਾਤੀ ਜਸਪ੍ਰੀਤ ਸਿੰਘ ਪਿੰਡ ਢਾਬੀ ਜ਼ਿਲ੍ਹਾ ਰੂਪਨਗਰ ਦਾ ਰਹਿਣ ਵਾਲਾ ਹੈ।

 

Check Also

ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ

ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …