ਜਲੰਧਰ : ਆਮ ਆਦਮੀ ਪਾਰਟੀ ਨੇ ਆਪਣੇ ਪੰਜਾਬ ਸੰਗਠਨ ਵਿੱਚ ਵੱਡੀਆਂ ਤਬਦੀਲੀਆਂ ਕਰਦਿਆਂ ਜਲੰਧਰ ਦੀ ਜ਼ਿਲ੍ਹਾ ਸ਼ਹਿਰੀ ਦੀ ਪ੍ਰਧਾਨ ਰਾਜਵਿੰਦਰ ਕੌਰ ਨੂੰ ਪਾਰਟੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ‘ਆਪ’ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਤਰਨਦੀਪ ਸੰਨੀ ਨੇ ਦੱਸਿਆ ਕਿ ਰਾਜਵਿੰਦਰ ਕੌਰ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਕਾਰਨ ਉਨ੍ਹਾਂ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਸਾਬਕਾ ਆਈਜੀ ਤੇ ਓਲੰਪੀਅਨ ਸੁਰਿੰਦਰ ਸੋਢੀ ਨੂੰ ਜਲੰਧਰ ਜ਼ਿਲ੍ਹਾ ਇਕਾਈ ਦੇ ਸ਼ਹਿਰੀ ਪ੍ਰਧਾਨ ਤੇ ਹਰਚਰਨ ਸਿੰਘ ਸੰਧੂ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …