ਕਹਿੰਦੇ – ਸਾਡੇ ਪੁੱਤਰ ਨੂੰ ਮਾਫ ਕਰ ਦਿਓ
ਅੰਮ੍ਰਿਤਸਰ : ਪਿਛਲੇ ਕਈ ਦਿਨਾਂ ਤੋਂ ਪੰਥ ਵਿਚ ਵਾਪਸੀ ਲਈ ਹੰਭਲਾ ਮਾਰ ਰਹੇ ਸੁੱਚਾ ਸਿੰਘ ਲੰਗਾਹ ਦੇ ਬਜ਼ੁਰਗ ਮਾਤਾ-ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖੀ ਹੈ। ਲੰਗਾਹ ਦੇ ਬਜ਼ੁਰਗ ਮਾਪਿਆਂ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪੁੱਤਰ ਸੁੱਚਾ ਸਿੰਘ ਲੰਗਾਹ ਨੂੰ ਮਾਫ ਕਰ ਦਿੱਤਾ ਜਾਵੇ ਤੇ ਉਸ ਨੂੰ ਦੁਬਾਰਾ ਪੰਥ ਵਿਚ ਸ਼ਾਮਲ ਕਰ ਲਿਆ ਜਾਵੇ। ਲੰਗਾਹ ਦੇ ਮਾਪਿਆਂ ਨੇ ਚਿੱਠੀ ‘ਚ ਲਿਖਿਆ ਕਿ ਬਿਰਧ ਹੋਣ ਕਾਰਨ ਉਨ੍ਹਾਂ ਦੀ ਸਿਹਤ ਠੀਕ ਨਹੀਂ ਰਹਿੰਦੀ। ਉਨ੍ਹਾਂ ਲਿਖਿਆ ਕਿ ਕਈ ਪੀੜ੍ਹੀਆਂ ਤੋਂ ਉਨ੍ਹਾਂ ਦਾ ਪਰਿਵਾਰ ਗੁਰੂ ਘਰ ਵਿਚ ਸ਼ਰਧਾ ਰੱਖਣਾ ਵਾਲਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਜ਼ਿੰਦਗੀ ਦੇ ਆਖਰੀ ਦੌਰ ਵਿਚ ਇਸ ਸੰਸਾਰ ‘ਚੋਂ ਕੂਚ ਕਰਦੇ ਹੋਏ ਉਹਨਾਂ ਨੂੰ ਇਹ ਨਾ ਦੇਖਣਾ ਪਵੇ ਕਿ ਉਹਨਾਂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਗੁਰੂ ਘਰ ਤੋਂ ਬੇਮੁੱਖ ਰਹੇ। ਧਿਆਨ ਰਹੇ ਕਿ ਸੁੱਚਾ ਸਿੰਘ ਲੰਗਾਹ ਨੂੰ ਮਾੜੀਆਂ ਆਦਤਾਂ ਕਰਕੇ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ।
Check Also
ਹਰਿਆਣਾ ਸਰਕਾਰ ਫਿਲਹਾਲ ਕਿਸਾਨਾਂ ਨੂੰ ਦਿੱਲੀ ਜਾਣ ਦੀ ਨਹੀਂ ਦੇਵੇਗੀ ਆਗਿਆ
ਪ੍ਰਧਾਨ ਮੰਤਰੀ ਦੇ ਪਾਣੀਪਤ ਦੌਰੇ ਨੂੰ ਧਿਆਨ ’ਚ ਰੱਖਦੇ ਹੋਏ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : …