ਚੰਡੀਗੜ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਬੇਅਦਬੀ ਤੇ ਗੋਲੀ ਕਾਂਡ ਮਾਮਲੇ ‘ਚ ਬਾਦਲ ਪਰਿਵਾਰ ਦੀ ਮਦਦ ਕਰਨ ਦੇ ਦੋਸ਼ ਲਾਏ ਹਨ। ਇੱਕ ਬਿਆਨ ਰਾਹੀਂ ਉਨਾਂ ਕਿਹਾ ਕਿ ਕੈਪਟਨ ਅਤੇ ਬਾਦਲ ਦੀ ਮਿਲੀਭੁਗਤ ਦਾ ਨਤੀਜਾ ਹੀ ਹੈ ਕਿ ਬਾਦਲਾਂ ਵੱਲੋਂ ਕੈਪਟਨ ਦੀ ਲੁਕਵੀਂ ਹਮਾਇਤ ਦੇ ਜਸ਼ਨ ਮਨਾਏ ਜਾ ਰਹੇ ਹਨ। ਮਾਨ ਨੇ ਕਿਹਾ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਸਿਟ ਦੇ ਜਿਸ 10ਵੇਂ ਚਲਾਨ ‘ਚ ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਸਮੇਤ ਹੋਰ ਮੁਲਜ਼ਮਾਂ ਦੇ ਨਾਂ ਦਰਜ ਸਨ, ਉਹ ਪੇਸ਼ ਕਰਨ ਤੋਂ ਪਹਿਲਾਂ ਹੀ ਸਾਜਿਸ਼ ਤਹਿਤ ਸਿਟ ਦੀ ਜਾਂਚ ਖਾਰਜ ਕਰਵਾ ਦਿੱਤੀ ਗਈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …