ਲੁਧਿਆਣਾ : ਲੁਧਿਆਣਾ ‘ਚ ਸ਼ੂਟਿੰਗ ਕਰ ਰਹੇ ਬਾਲੀਵੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਤੇ ਨਿਰਦੇਸ਼ਕ ਸਮੇਤ 34 ਵਿਅਕਤੀਆਂ ਖਿਲਾਫ ਪੁਲਿਸ ਨੇ ਕਰਫਿਊ ਦੀ ਉਲੰਘਣਾ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਥਾਣਾ ਕੋਤਵਾਲੀ ਪੁਲਿਸ ਨੇ ਕੀਤੀ ਹੈ। ਇਸ ਮਾਮਲੇ ਵਿੱਚ ਜਿੰਮੀ ਸ਼ੇਰਗਿੱਲ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿੱਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਇਹ ਸਾਰਾ ਕੁਝ ਕੋਵਿਡ ਨਿਯਮਾਂ ਦੀ ਉਲੰਘਣਾ ਕਰਕੇ ਹੋਇਆ ਹੈ। ਜ਼ਿਕਰਯੋਗ ਹੈ ਕਿ ਆਰੀਆ ਸਕੂਲ ਲੁਧਿਆਣਾ ‘ਚ ਜਿੰਮੀ ਸ਼ੇਰਗਿੱਲ ਵੱਲੋਂ ਸਰੀਰਕ ਦੂਰੀ ਸਮੇਤ ਹੋਰਨਾਂ ਹਦਾਇਤਾਂ ਦੀ ਉਲੰਘਣਾ ਕਰਦਿਆਂ ਇੱਕ ਵੈੱਬ ਸੀਰੀਜ਼ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਛਾਪਾ ਮਾਰ ਕੇ ਮਾਸਕ ਨਾ ਪਾਉਣ ਦਾ ਚਲਾਨ ਵੀ ਕਰ ਦਿੱਤਾ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …