ਟੋਹਾਣਾ : ਫ਼ਤਿਹਾਬਾਦ ਵਿਚ ਦਿੱਲੀ-ਸਿਰਸਾ ਕੌਮੀ ਮਾਰਗ ਨੰਬਰ-9 ‘ਤੇ ਚੱਲ ਰਹੇ ਲੰਗਰ ਵਾਲੀ ਥਾਂ ‘ਤੇ ਕਿਸਾਨ ਸੰਘਰਸ਼ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਪੁੱਜੇ। ਇਸ ਮੌਕੇ ਕਿਸਾਨਾਂ ਨਾਲ ਕੀਤੀ ਮੁਲਾਕਾਤ ਦੌਰਾਨ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਭਾਜਪਾ ਸਰਕਾਰ ਦੇ ਖਾਤਮੇ ਦੇ ਨਾਲ ਹੀ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਕੇਂਦਰ ਸਰਦਾਰ ਵੱਲੋਂ ਕਰੋਨਾ ਦਾ ਡਰ ਪੈਦਾ ਕੀਤਾ ਜਾ ਰਿਹਾ ਹੈ ਜਦੋਂਕਿ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਸਬੰਧੀ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਿਸਾਨ ਅੰਦੋਲਨ ਕਰਕੇ ਨਹੀਂ, ਸਗੋਂ ਭਾਜਪਾ ਦੀਆਂ ਚੋਣ ਰੈਲੀਆਂ ਕਰਕੇ ਫੈਲ ਰਿਹਾ ਹੈ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …