ਕਰੋਨ ਵਾਇਰਸ ਤੋਂ ਵੀ ਪੀੜਤ ਸਨ ਰੋਹਿਤ ਸਰਦਾਨਾ
ਸਮੁੱਚੇ ਪੱਤਰਕਾਰ ਜਗਤ ‘ਚ ਸੋਗ ਦੀ ਲਹਿਰ
ਨਵੀਂ ਦਿੱਲੀ/ਬਿਊਰੋ ਨਿਊਜ਼
ਆਜ ਤੱਕ ਨਿਊਜ਼ ਚੈਨਲ ਦੇ ਸੀਨੀਅਰ ਐਂਕਰ ਰੋਹਿਤ ਸਰਦਾਨਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ 42 ਸਾਲਾਂ ਦੇ ਸਨ ਅਤੇ ਉਨ੍ਹਾਂ ਨੇ ਨੋਇਡਾ ਦੇ ਇਕ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਿਆ। ਰੋਹਿਤ ਸਰਦਾਨਾ ਕੋਰੋਨਾ ਵਾਇਰਸ ਤੋਂ ਵੀ ਪੀੜਤ ਸਨ। ਰੋਹਿਤ ਸਰਦਾਨਾ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਸਾਥੀ ਪੱਤਰਕਾਰ ਸੁਧੀਰ ਚੌਧਰੀ ਵਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ। ਸੁਧੀਰ ਚੌਧਰੀ ਨੇ ਕਿਹਾ ਕਿ ਸਾਨੂੰ ਯਕੀਨ ਨਹੀਂ ਹੋ ਰਿਹਾ ਕਿ ਇਹ ਖ਼ਤਰਨਾਕ ਕਰੋਨਾ ਵਾਇਰਸ ਸਾਡੇ ਬਹੁਤ ਹੀ ਅਜ਼ੀਜ਼ ਦੋਸਤ ਨੂੰ ਸਾਡੇ ਤੋਂ ਖੋਹ ਕੇ ਲੈ ਗਿਆ ਹੈ। ਰੋਹਿਤ ਸਰਦਾਨਾ ਦੀ ਮੌਤ ਦੀ ਖ਼ਬਰ ਨੇ ਸਮੁੱਚੇ ਜਗਤ ਦੇ ਪੱਤਰਕਾਰ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੂਜੇ ਪਾਸੇ ਦੇਸ਼ ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਅੱਜ 91 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਹ ਦਿੱਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਸਨ। ਸੋਲੀ ਸੋਰਾਬਜੀ ਵੀ ਕਰੋਨਾ ਵਾਇਰਸ ਤੋਂ ਪੀੜਤ ਸਨ ਅਤੇ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋ ਰਹੀ ਸੀ। ਸ਼ੂਟਰ ਦਾਦੀ ਦੇ ਨਾਂ ਨਾਲ ਮਸ਼ਹੂਰ ਚੰਦਰਾ ਤੋਮਰ ਦਾ ਵੀ ਅੱਜ ਕਰੋਨਾ ਦੇ ਚਲਦਿਆਂ ਦੇਹਾਂਤ ਹੋ ਗਿਆ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …