ਦੇਸ਼ ਭਰ ‘ਚ 3 ਲੱਖ 86 ਹਜ਼ਾਰ ਨਵੇਂ ਕਰੋਨਾ ਦੇ ਮਾਮਲੇ ਆਏ ਸਾਹਮਣੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਆਮ ਲੋਕਾਂ ਤੋਂ ਲੈ ਕੇ ਫ਼ਿਲਮੀ ਸਿਤਾਰਿਆਂ, ਖੇਡ ਜਗਤ ਅਤੇ ਰਾਜਨੀਤੀ ਨਾਲ ਜੁੜੀਆਂ ਸ਼ਖ਼ਸੀਅਤਾਂ ਸਮੇਤ ਉੱਚ ਸੰਵਿਧਾਨਿਕ ਅਹੁਦਿਆਂ ‘ਤੇ ਬੈਠੀਆਂ ਸ਼ਖ਼ਸੀਅਤਾਂ ਕੋਰੋਨਾ ਪਾਜ਼ੀਟਿਵ ਪਾਈਆਂ ਜਾ ਰਹੀਆਂ ਹਨ। ਹੁਣ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਲੰਘੇ 24 ਘੰਟਿਆਂ ਦੌਰਾਨ ਦੇਸ਼ ਭਰ ‘ਚ 3 ਲੱਖ 86 ਹਜ਼ਾਰ ਤੋਂ ਵੱਧ ਕਰੋਨਾ ਪੀੜਤਾਂ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 3498 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਚ ਵੀ ਅੱਜ ਕਰੋਨਾ ਵਾਇਰਸ ਕਾਰਨ 137 ਵਿਅਕਤੀਆਂ ਦੀ ਅੱਜ ਜਾਨ ਚਲੀ ਗਈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …