Breaking News
Home / ਭਾਰਤ / ਲਾਲੂ ਪ੍ਰਸਾਦ ਯਾਦਵ ਜੇਲ੍ਹ ਤੋਂ ਹੋਏ ਰਿਹਾ

ਲਾਲੂ ਪ੍ਰਸਾਦ ਯਾਦਵ ਜੇਲ੍ਹ ਤੋਂ ਹੋਏ ਰਿਹਾ

ਸਿਹਤ ਖ਼ਰਾਬ ਹੋਣ ਕਾਰਨ ਰਹਿਣਗੇ ਏਮਜ਼ ਹਸਪਤਾਲ ‘ਚ ਹੀ ਦਾਖਲ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਸਵਾ ਤਿੰਨ ਸਾਲ ਜੇਲ੍ਹ ‘ਚ ਰਹਿਣ ਤੋਂ ਬਾਅਦ ਅੱਜ ਰਿਹਾਅ ਹੋ ਗਏ। ਉਨ੍ਹਾਂ ਦੀ ਰਿਹਾਈ ਦੇ ਹੁਕਮ ਵੀਰਵਾਰ ਨੂੰ ਏਮਜ਼ ਹਸਪਤਾਲ ਵਿਖੇ ਭੇਜ ਦਿੱਤੇ ਗਏ ਸਨ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ ਅਤੇ ਲਾਲੂ ਯਾਦਵ ਹੁਣ ਜੇਲ੍ਹ ਤੋਂ ਅਜ਼ਾਦ ਹਨ। ਲਾਲੂ ਯਾਦਵ ਦੇ ਪਰਿਵਾਰ ਨੇ ਆਖਿਆ ਹੈ ਕਿ ਉਹ ਫ਼ਿਲਹਾਲ ਏਜ਼ਮ ਹਸਪਤਾਲ ਵਿਚ ਹੀ ਰਹਿਣਗੇ ਕਿਉਂਕਿ ਉਨ੍ਹਾਂ ਦੀ ਤਬੀਅਤ ਕੁੱਝ ਖਰਾਬ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ ਅਤੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਹੀ ਉਹ ਹਸਪਤਾਲ ਤੋਂ ਬਾਹਰ ਆਉਣਗੇ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਚਾਰਾ ਘੋਟਾਲੇ ਨਾਲ ਜੁੜੇ ਮਾਮਲਿਆਂ ‘ਚ ਦਸੰਬਰ 2017 ‘ਚ ਲਾਲੂ ਪ੍ਰਸਾਦ ਯਾਦਵ ਨੂੰ ਜੇਲ੍ਹ ਭੇਜਿਆ ਗਿਆ ਸੀ।

Check Also

ਲਖੀਮਪੁਰ ਖੀਰੀ ਘਟਨਾ ਦੀ ਸੁਪਰੀਮ ਕੋਰਟ ’ਚ ਹੋਈ ਸੁਣਵਾਈ – ਅਦਾਲਤ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਲਗਾਈ ਫਟਕਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਦਾਇਰ ਜਨਹਿਤ ਪਟੀਸ਼ਨ ’ਤੇ …