ਸੁਪਰੀਮ ਕੋਰਟ ਨੇ ਕਿਹਾ : ਸਰਕਾਰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਰੋਨਾ ਵਾਇਰਸ ਸਬੰਧੀ ਸੂਚਨਾਵਾਂ ਦੇ ਪ੍ਰਸਾਰ ‘ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਸੁਪਰੀਮ ਕੋਰਟ ਨੇ ਕਿਹਾ ਕਿ ਕਰੋਨਾ ਸਬੰਧੀ ਸੂਚਨਾਵਾਂ ‘ਤੇ ਰੋਕ ਅਦਾਲਤ ਦੀ ਤੌਹੀਨ ਮੰਨੀ ਜਾਵੇਗੀ। ਇਸ ਸਬੰਧੀ ਪੁਲੀਸ ਡੀਜੀਪੀਜ਼ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਕੇਂਦਰ ਨੂੰ ਕਿਹਾ ਕਿ ਸੂਚਨਾਵਾਂ ਦਾ ਖੁੱਲ੍ਹਾ ਪ੍ਰਵਾਹ ਹੋਣਾ ਚਾਹੀਦਾ ਹੈ ਅਤੇ ਸਾਨੂੰ ਆਪਣੇ ਨਾਗਰਿਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਰਾਇ ਨਾ ਬਣਾਈ ਜਾਵੇ ਕਿ ਨਾਗਰਿਕਾਂ ਵੱਲੋਂ ਇੰਟਰਨੈੱਟ ‘ਤੇ ਕੀਤੀਆਂ ਜਾ ਰਹੀਆਂ ਸ਼ਿਕਾਇਤਾਂ ਗਲਤ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਹਾਲਾਤ ਐਨੇ ਗੰਭੀਰ ਹਨ ਕਿ ਡਾਕਟਰਾਂ ਤੇ ਸਿਹਤ ਕਾਮਿਆਂ ਨੂੰ ਵੀ ਹਸਪਤਾਲਾਂ ਵਿੱਚ ਬੈੱਡ ਨਹੀਂ ਮਿਲ ਰਹੇ।
Check Also
ਭਾਰਤੀ ਰਿਜ਼ਰਵ ਬੈਂਕ ਨੇ ਲਗਾਤਾਰ ਦੂਜੀ ਵਾਰ ਵਿਆਜ ਦਰਾਂ ਘਟਾਈਆਂ
ਮੌਜੂਦਾ ਈਐਮਆਈ ਹੋਵੇਗੀ ਘੱਟ, ਲੋਨ ਵੀ ਹੋਣਗੇ ਸਸਤੇ ਮੁੰਬਈ/ਬਿਊਰੋ ਨਿਊਜ਼ : ਰਿਜ਼ਰਵ ਬੈਂਕ ਆਫ਼ ਇੰਡੀਆ …