5.7 C
Toronto
Tuesday, October 28, 2025
spot_img
Homeਪੰਜਾਬਪੰਜਾਬ ਭਰ ਤੋਂ ਪਹੁੰਚੇ ਕਿਸਾਨਾਂ ਨੇ ਮੋਤੀ ਮਹਿਲ ਦਾ ਕੀਤਾ ਘਿਰਾਓ

ਪੰਜਾਬ ਭਰ ਤੋਂ ਪਹੁੰਚੇ ਕਿਸਾਨਾਂ ਨੇ ਮੋਤੀ ਮਹਿਲ ਦਾ ਕੀਤਾ ਘਿਰਾਓ

ਮਾਮਲਾ : ਦਿੱਲੀ-ਕਟੜਾ ਐਕਸਪ੍ਰੈਸ ਹਾਈਵੇ ਲਈ ਘੱਟ ਰੇਟਾਂ ‘ਤੇ ਜਬਰੀ ਜ਼ਮੀਨਾਂ ਐਕਵਾਇਰ ਕਰਨ ਦਾ
ਪਟਿਆਲਾ/ਬਿਊਰੋ ਨਿਊਜ਼
ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਜਬਰੀ ਅਤੇ ਘੱਟ ਰੇਟ ‘ਤੇ ਜ਼ਮੀਨਾਂ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਪੰਜਾਬ ਭਰ ਤੋਂ ਆਏ ਕਿਸਾਨਾਂ ਨੇ ਅੱਜ ਪਟਿਆਲਾ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਨਿਊ ਮੋਤੀ ਬਾਗ ਪੈਲੇਸ ਦਾ ਘਿਰਾਓ ਕੀਤਾ। ਕਿਸਾਨਾਂ ਵੱਲੋਂ ਭਾਵੇਂ ਪਹਿਲਾਂ ਸ਼ਹਿਰ ਵਿੱਚ ਟਰੈਕਟਰ ਮਾਰਚ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਮਹਿਲ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਕਿਸਾਨਾਂ ਨੇ ਗੁਪਤ ਰੱਖਿਆ ਸੀ। ਇਸ ਸਭ ਨੂੰ ਧਿਆਨ ‘ਚ ਰੱਖਦੇ ਹੋਏ ਪੁਲੀਸ ਨੇ ਬਹੁਤ ਸਖਤ ਪ੍ਰਬੰਧ ਕੀਤੇ ਹੋਏ ਸਨ ਪਰ ਕਿਸਾਨਾਂ ਨੇ ਟਰੈਕਟਰਾਂ ਦੀ ਮਦਦ ਨਾਲ ਬੈਰੀਕੇਡ ਹਟਾ ਮੋਤੀ ਮਹਿਲ ਵੱਲ ਜਾਣ ਦਾ ਰਸਤਾ ਬਣਾ ਲਿਆ। ਇਸ ਦੌਰਾਨ ਵਾਈਪੀਐੱਸ ਚੌਕ ਵਿਚ ਹੀ ਕਿਸਾਨਾਂ ਤੇ ਪੁਲੀਸ ਦਰਮਿਆਨ ਝੜਪ ਹੋਈ, ਕਿਉਂਕਿ ਪੁਲੀਸ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਰਹੀ ਸੀ ਪਰ ਕਿਸਾਨਾਂ ਨੇ ਟਰੈਕਟਰਾਂ ਦੀ ਮਦਦ ਨਾਲ ਬੈਰੀਕੇਡਾਂ ਨੂੰ ਹਟਾ ਕੇ ਮੋਤੀ ਮਹਿਲ ਦਾ ਘਿਰਾਓ ਕੀਤਾ।

RELATED ARTICLES
POPULAR POSTS