17 C
Toronto
Sunday, October 5, 2025
spot_img
Homeਪੰਜਾਬਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਿੱਖ ਜਥੇਬੰਦੀਆਂ ਵੱਲੋਂ ਗੋਲਡ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਿੱਖ ਜਥੇਬੰਦੀਆਂ ਵੱਲੋਂ ਗੋਲਡ ਮੈਡਲ ਨਾਲ ਸਨਮਾਨ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਨੌਕਰੀ ਜਾਣ ਦਾ ਕੋਈ ਮਲਾਲ ਨਹੀਂ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਪੜਤਾਲ ਲਈ ਬਣਾਈ ਗਈ ਸਿਟ ਦੇ ਮੈਂਬਰ ਰਹੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜਾ ਵਿਖੇ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਗੱਲਬਾਤ ਕਰਦੇ ਹੋਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਇਨਸਾਫ ਲਈ ਬਹੁਤ ਕੁੱਝ ਕੀਤਾ ਹੈ। ਇਸ ਲਈ ਸਿੱਖ ਕੌਮ ਵਲੋਂ ਉਨ੍ਹਾਂ ਦਾ ਸਨਮਾਨ ਕਰਨਾ ਬਣਦਾ ਹੈ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰਨ ਵਾਲੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਉਨ੍ਹਾਂ ਨੂੰ ਨੌਕਰੀ ਜਾਣ ਦਾ ਕੋਈ ਮਲਾਲ ਨਹੀਂ, ਕਿਉਂਕਿ ਉਨ੍ਹਾਂ ਨੂੰ ਇਸ ਦਾ ਪਹਿਲਾਂ ਹੀ ਅੰਦਾਜਾ ਸੀ।

RELATED ARTICLES
POPULAR POSTS