Breaking News
Home / ਪੰਜਾਬ / ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਨਗਰ ਕੀਰਤਨ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਬੀਬੀ ਜਗੀਰ ਕੌਰ ਹੋਏ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚੋਂ ਹੁੰਦੇ ਹੋਏ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਮਾਗਮਾਂ ਦਾ ਅੱਜ ਦੂਜਾ ਦਿਨ ਸੀ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਿਸ਼ੇਸ਼ ‘ਤੇ ਹਾਜ਼ਰ ਸਨ। ਇਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵੱਡੇ ਸਮਾਗਮ ਉਲੀਕੇ ਗਏ ਸਨ ਜੋ ਕਰੋਨਾ ਕਾਰਨ ਅੱਗੇ ਪਾ ਦਿੱਤੇ ਗਏ ਹਨ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …