ਕੇ.ਕੇ.ਆਰ. ਤੇ ਆਰ.ਸੀ.ਬੀ. ਵਿਚਾਲੇ ਮੈਚ ਹੋਇਆ ਰੱਦ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਨੇ ਜਿੱਥੇ ਸਾਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ, ਉਥੇ ਹੀ ਹੁਣ ਇਸ ਦਾ ਅਸਰ ਦੁਨੀਆ ਦੀ ਸਭ ਤੋਂ ਵੱਡੀ ਪ੍ਰੀਮੀਅਰ ਲੀਗ (ਆਈਪੀਐਲ) ‘ਤੇ ਪੈਂਦਾ ਨਜ਼ਰ ਆ ਰਿਹਾ ਹੈ। ਆਈ.ਪੀ.ਐਲ. ਖੇਡਣ ਵਾਲੀਆਂ ਟੀਮਾਂ ਦੇ ਖਿਡਾਰੀ ਵੀ ਹੁਣ ਕਰੋਨਾ ਵਾਇਰਸ ਤੋਂ ਪੀੜਤ ਹੋਣ ਲੱਗੇ ਹਨ। ਅੱਜ ਅਹਿਮਦਾਬਾਦ ਦੇ ਕ੍ਰਿਕਟ ਸਟੇਡੀਅਮ ‘ਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰੋਆਇਲ ਚੈਲੇਂਜਰ ਬੰਗਲੌਰ ਦਰਮਿਆਨ ਖੇਡਿਆ ਜਾਣ ਵਾਲਾ ਮੈਚ ਵੀ ਰੱਦ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਕੇਕੇਆਰ ਦੇ ਵਰੁਣ ਚੱਕਰਵਰਤੀ ਅਤੇ ਸੰਦੀਪ ਵਾਰੀਅਰ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਦੂਜੇ ਪਾਸੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਚੇਨਈ ਸੁਪਰ ਕਿੰਗਜ਼ ਦੇ ਵੀ ਤਿੰਨ ਮੈਂਬਰ ਕਰੋਨਾ ਵਾਇਰਸ ਤੋਂ ਪੀੜਤ ਦੱਸੇ ਜਾ ਰਹੇ ਹਨ ਅਤੇ ਆਈਪੀਐਲ ‘ਤੇ ਕਰੋਨਾ ਨਾਮੀ ਬੱਦਲ ਮੰਡਰਾਉਣ ਲੱਗੇ ਹਨ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …