ਮੋਗਾ/ਬਿਊਰੋ ਨਿਊਜ਼
ਮੋਗਾ ਪੁਲਿਸ ‘ਚ ਤਾਇਨਾਤ ਏ.ਐਸ.ਆਈ. ਸਤਨਾਮ ਸਿੰਘ ਵਲੋਂ ਸਰਕਾਰੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਕੋਲੋਂ ਪੁਲਿਸ ਨੂੰ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਨੂੰ ਪੁਲਿਸ ਨੇ ਆਪਣੇ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਸਤਨਾਮ ਸਿੰਘ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਸਨੇ ਪੁਲਿਸ ਥਾਣਾ ਬੱਧਨੀ ਕਲਾਂ ਦੇ ਇਕ ਪੁਲਿਸ ਅਧਿਕਾਰੀ ਕੋਲੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ। ਦੂਜੇ ਪਾਸੇ ਪੀੜਤ ਪਰਿਵਾਰ ਨੇ ਖੁਦਕੁਸ਼ੀ ਨੋਟ ਦੇ ਅਧਾਰ ‘ਤੇ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ ਅਤੇ ਪੁਲਿਸ ਅਧਿਕਾਰੀ ‘ਤੇ ਕਈ ਤਰ੍ਹਾਂ ਦੇ ਆਰੋਪ ਲਗਾਉਂਦੇ ਹੋਏ ਉਸ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …