Breaking News
Home / ਪੰਜਾਬ / ਪੰਜਾਬ ‘ਚ ਅਜੇ ਨਹੀਂ ਲੱਗੇਗਾ ਮੁਕੰਮਲ ਲੌਕਡਾਊਨ

ਪੰਜਾਬ ‘ਚ ਅਜੇ ਨਹੀਂ ਲੱਗੇਗਾ ਮੁਕੰਮਲ ਲੌਕਡਾਊਨ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ – ਅਸੀ ਪੂਰੀ ਤਰ੍ਹਾਂ ਤਾਲਾਬੰਦੀ ਦੇ ਹੱਕ ‘ਚ ਨਹੀਂ ਹਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਮੁਕੰਮਲ ਲੌਕਡਾਊਨ ਦਾ ਫੈਸਲਾ ਟਲ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਟਿੰਗ ਵਿੱਚ ਇਹ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਮਿੰਨੀ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਇੱਕ ਹਫ਼ਤਾ ਸਥਿਤੀ ਦੀ ਨਿਗਰਾਨੀ ਕੀਤੀ ਜਾਏਗੀ। ਮੀਟਿੰਗ ਵਿੱਚ ਕੋਈ ਵੀ ਨਵੀਂ ਪਾਬੰਦੀ ਨਾ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪੂਰੀ ਤਰ੍ਹਾਂ ਤਾਲਾਬੰਦੀ ਦੇ ਹੱਕ ‘ਚ ਨਹੀਂ ਹਨ, ਕਿਉਂਕਿ ਇਸ ਨਾਲ ਮਜ਼ਦੂਰਾਂ ਤੇ ਕਾਮਿਆਂ ਨੂੰ ਠੇਸ ਪਹੁੰਚੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਫਿਰ ਸਰਕਾਰ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗੀ। ਇਸ ਮੀਟਿੰਗ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕਰੋਨਾ ਨੂੰ ਰੋਕਣ ਲਈ ਲੌਕਡਾਊਨ ਲਗਾਉਣ ਦੀ ਦਲੀਲ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਬਲਬੀਰ ਸਿੱਧੂ ਨੇ ਕਿਹਾ ਸੀ ਕਿ ਪੰਜਾਬ ਵਿੱਚ ਤਾਲਾਬੰਦੀ ਲਗਾਈ ਜਾਣੀ ਚਾਹੀਦੀ ਹੈ, ਕਿਉਂਕਿ ਸੂਬਾ ਕਰੋਨਾ ਦੀ ਲਾਗ ਦਾ ਸ਼ਿਕਾਰ ਬਣਿਆ ਹੋਇਆ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …