Breaking News
Home / ਭਾਰਤ / ਜੇਈਈ-ਮੇਨਜ਼ ਦੀ ਪ੍ਰੀਖਿਆ ਕਰੋਨਾ ਕਾਰਨ ਮੁਲਤਵੀ

ਜੇਈਈ-ਮੇਨਜ਼ ਦੀ ਪ੍ਰੀਖਿਆ ਕਰੋਨਾ ਕਾਰਨ ਮੁਲਤਵੀ

ਨਵੀਆਂ ਤਰੀਖਾਂ ਦਾ ਐਲਾਨ ਬਾਅਦ ‘ਚ ਕੀਤਾ ਜਾਵੇਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸਿੱਖਿਆ ਮੰਤਰਾਲੇ ਦੀ ਰਾਸ਼ਟਰੀ ਪ੍ਰੀਖਿਆ ਏਜੰਸੀ (ਐੱਨਟੀਏ) ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ 24 ਤੋਂ 28 ਮਈ ਤੱਕ ਨਿਰਧਾਰਤ ਇੰਜਨੀਅਰਿੰਗ ਦਾਖਲਾ ਪ੍ਰੀਖਿਆ ਜੇਈਈ-ਮੇਨਜ਼ ਮੁਲਤਵੀ ਕਰ ਦਿੱਤੀ ਗਈ ਹੈ। ਪ੍ਰੀਖਿਆ ਦਾ ਅਪਰੈਲ ਐਡੀਸ਼ਨ ਵੀ ਕਰੋਨਾ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ। ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨੇ ਕਿਹਾ ਕਿ 24 ਤੋਂ 28 ਮਈ ਤੱਕ ਨਿਰਧਾਰਤ ਜੇਈਈ-ਮੇਨਜ਼ ਦੀ ਪ੍ਰੀਖਿਆ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਹੈ। ਨਵੀਆਂ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

Check Also

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ 67 ਅਖਬਾਰਾਂ ’ਚ ਛਪਵਾਇਆ ਮੁਆਫ਼ੀਨਾਮਾ

ਕੋਰਟ ਨੇ ਅਖ਼ਬਾਰਾਂ ਦੀ ਕਟਿੰਗ ਮੰਗੀ, ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਨਵੀਂ ਦਿੱਲੀ/ਬਿਊਰੋ …