Breaking News
Home / ਭਾਰਤ / ਪੰਜ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਤੇਲ ਕੀਮਤਾਂ ਫਿਰ ਵਧਣੀਆਂ ਸ਼ੁਰੂ

ਪੰਜ ਰਾਜਾਂ ਦੀਆਂ ਚੋਣਾਂ ਤੋਂ ਬਾਅਦ ਤੇਲ ਕੀਮਤਾਂ ਫਿਰ ਵਧਣੀਆਂ ਸ਼ੁਰੂ

ਮੋਦੀ ਸਰਕਾਰ ਖਿਲਾਫ ਲੋਕਾਂ ਦਾ ਗੁੱਸਾ ਹੋਰ ਵਧਣ ਲੱਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿੱਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਖਤਮ ਹੋਣ ਅਤੇ ਉਨ੍ਹਾਂ ਦੇ ਨਤੀਜੇ ਆਉਣ ਤੋਂ ਬਾਅਦ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ 18 ਦਿਨਾਂ ਬਾਅਦ ਪੈਟਰੋਲ ਦੀਆਂ ਕੀਮਤਾਂ ਵਿਚ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਵਿਚ 18 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਹੈ। ਤੇਲ ਕੰਪਨੀਆਂ ਦੁਆਰਾ ਜਾਰੀ ਕੀਤੀ ਗਈ ਕੀਮਤ ਦੇ ਨੋਟੀਫਿਕੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਹੁਣ 90 ਰੁਪਏ 55 ਪੈਸੇ ਪ੍ਰਤੀ ਲਿਟਰ ਹੋ ਗਈ ਹੈ, ਜਦੋਂ ਕਿ ਇੱਕ ਲੀਟਰ ਡੀਜ਼ਲ ਦੀ ਕੀਮਤ 81 ਰੁਪਏ ਦੇ ਕਰੀਬ ਹੋ ਗਈ ਹੈ। ਦੇਸ਼ ਵਿਚ ਵਧ ਰਹੀਆਂ ਤੇਲ ਕੀਮਤਾਂ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ਖਿਲਾਫ ਜਨਤਾ ਵਿਚ ਗੁੱਸਾ ਹੋਰ ਵਧਣਾ ਸ਼ੁਰੂ ਹੋ ਗਿਆ ਹੈ। ਧਿਆਨ ਰਹੇ ਕਿ ਪਹਿਲਾਂ ਹੀ ਲੋਕ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਵਧ ਰਹੀ ਮਹਿੰਗਾਈ ਤੋਂ ਅੱਕੇ ਪਏ ਹਨ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …