ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ
ਭਲਕੇ 5 ਮਈ ਨੂੰ ਮਮਤਾ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼
ਪੱਛਮੀ ਬੰਗਾਲ ਦੀ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਬਣਨ ਜਾ ਰਹੀ ਮਮਤਾ ਬੈਨਰਜੀ ਨੇ ਕੋਲਕਾਤਾ ਦੇ ਭਵਾਨੀਪੁਰ ਦੇ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ। ਕੋਲਕਾਤਾ ‘ਚ ਪੰਜਾਬੀ ਭਾਈਚਾਰਾ ਟਰਾਂਸਪੋਰਟ ਕਾਰੋਬਾਰ ‘ਚ ਅਹਿਮ ਮੰਨਿਆ ਜਾਂਦਾ ਹੈ ਅਤੇ ਭਵਾਨੀਪੁਰ ਵਿਚ ਸਿੱਖਾਂ ਦੀ ਗਿਣਤੀ ਵੀ ਜ਼ਿਆਦਾ ਹੈ। ਜਿੱਥੇ 80 ਹਜ਼ਾਰ ਤੋਂ ਵੱਧ ਪੰਜਾਬ ਨਾਲ ਸਬੰਧਤ ਵਿਅਕਤੀ ਰਹਿੰਦੇ ਹਨ। ਮਮਤਾ ਨੇ ਇਸ ਗੁਰਦੁਆਰੇ ਨੇੜੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਗੇਟ ਬਣਾਉਣ ਦੀ ਮਨਜ਼ੂਰੀ ਛੇ ਮਹੀਨੇ ਪਹਿਲਾਂ ਹੀ ਦੇ ਦਿੱਤੀ ਹੋਈ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੋਲਕਾਤਾ ਵਿਚ ਰੈਲੀਆਂ ‘ਚ ਹਿੱਸਾ ਲੈ ਕੇ ਭਾਜਪਾ ਨੂੰ ਵੋਟ ਨਾ ਦੇਣ ਦਾ ਸੱਦਾ ਦਿੱਤਾ ਸੀ। ਧਿਆਨ ਰਹੇ ਕਿ ਮਮਤਾ ਬੈਨਰਜੀ ਭਲਕੇ 5 ਮਈ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦੋ ਮਈ ਤੋਂ ਬਾਅਦ ਹੁਣ ਤੱਕ ਪੱਛਮੀ ਬੰਗਾਲ ਵਿਚ ਭਾਜਪਾ ਅਤੇ ਟੀਐਮਸੀ ਵਰਕਰਾਂ ਵਿਚਾਲੇ ਹੋਈ ਝੜਪ ਦੌਰਾਨ 11 ਵਿਅਕਤੀਆਂ ਦੀ ਮੌਤ ਵੀ ਹੋ ਚੁੱਕੀ ਹੈ।
Check Also
ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ
14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …