ਕੈਪਟਨ ਸਰਕਾਰ ਦੇ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਖੋਖਲੇ
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਸਰਕਾਰ ਦੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਖੋਖਲੇ ਹੋ ਗਏ ਹਨ। ਪੰਜਾਬ ਵਿਚ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਗੁਰਦਾਸਪੁਰ ‘ਚ ਪੈਂਦੇ ਪਿੰਡ ਸਦਾਰੰਗ ਦੇ 24 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਨਸ਼ੇ ਕਾਰਨ ਜਾਨ ਚਲੇ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਲੜਕਾ ਕੰਬਾਈਨ ‘ਤੇ ਕੰਮ ਕਰਦਾ ਸੀ ਤੇ ਕੱਲ੍ਹ ਸ਼ਾਮ ਨੂੰ ਹੀ ਕੰਮ ਤੋਂ ਘਰ ਵਾਪਸ ਆਇਆ ਸੀ।