5.7 C
Toronto
Sunday, April 5, 2026
spot_img
Homeਪੰਜਾਬਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ 'ਚ ਲੱਗੇਗਾ ਆਕਸੀਜਨ ਦਾ ਪਲਾਂਟ

ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ‘ਚ ਲੱਗੇਗਾ ਆਕਸੀਜਨ ਦਾ ਪਲਾਂਟ

ਬੀਬੀ ਜਗੀਰ ਕੌਰ ਵਲੋਂ ਦਿੱਤੀ ਗਈ ਜਾਣਕਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਆਕਸੀਜਨ ਦਾ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਵਲੋਂ ਕਰੋਨਾ ਨੂੰ ਲੈ ਕੇ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਗੁਰੂ ਰਾਮਦਾਸ ਹਸਪਤਾਲ ‘ਚ ਆਕਸੀਜਨ ਪਲਾਂਟ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਕੰਮ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ 24 ਸੀ. ਏ. ਰੱਖੇ ਗਏ ਹਨ। ਇਸ ਤੋਂ ਇਲਾਵਾ ਗੁਰਦੁਆਰਾ ਆਲਮਗੀਰ ਸਾਹਿਬ ਦੇ ਦੀਵਾਨ ਹਾਲ ‘ਚ ਵੀ ਮਰੀਜ਼ਾਂ ਦੇ ਇਲਾਜ ਲਈ ਬੈੱਡ ਲਗਾਏ ਜਾ ਰਹੇ ਹਨ।

 

RELATED ARTICLES
POPULAR POSTS