ਕਿਸਾਨ ਆਗੂਆਂ ਨੇ ਕਿਹਾ – ਸਰਕਾਰ ਪਾਬੰਦੀਆਂ ਲਗਾਉਣ ਦੀ ਬਜਾਏ ਵੈਕਸੀਨ, ਹਸਪਤਾਲਾਂ ਤੇ ਆਕਸੀਜਨ ਦਾ ਪ੍ਰਬੰਧ ਕਰੇ
ਖੰਨਾ/ਬਿਊਰੋ ਨਿਊਜ਼
ਖੰਨਾ ਦੇ ਰੇਲਵੇ ਸਟੇਸ਼ਨ ‘ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਬੈਨੀਪਾਲ ਨੇ ਸਰਕਾਰ ਵੱਲੋਂ ਪੰਜਾਬ ਵਿਚ ਲਾਈਆਂ ਪਾਬੰਦੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਲੌਕਡਾਊਨ ਕਰਕੇ ਲੋਕਾਂ ਦੇ ਕਾਰੋਬਾਰ ਬੰਦ ਕਰਨ ਦੀ ਥਾਂ ਵੈਕਸੀਨ, ਹਸਪਤਾਲ, ਦਵਾਈਆਂ ਅਤੇ ਆਕਸੀਜਨ ਦਾ ਪ੍ਰਬੰਧ ਕਰਨ ਵਿਚ ਧਿਆਨ ਲਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਦੇ ਘਰ ਭਰਨ ਲਈ ਕਿਸਾਨ ਮਾਰੂ ਕਾਨੂੰਨ ਲੋਕਾਂ ‘ਤੇ ਥੋਪ ਰਹੀ ਹੈ ਅਤੇ ਦੂਜੇ ਪਾਸੇ ਅੱਤ ਦੀ ਮਹਿੰਗਾਈ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ। ਧਿਆਨ ਰਹੇ ਕਿ 32 ਕਿਸਾਨ ਯੂਨੀਅਨਾਂ ਦੀ ਅਗਵਾਈ ਵਿਚ ਪੰਜਾਬ ‘ਚ ਕਈ ਥਾਈਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਧਰਨਾ ਪ੍ਰਦਰਸ਼ਨ ਚੱਲ ਰਹੇ ਹਨ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …