ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਕਰਿਆਨਾ, ਗਰੌਸਰੀ ਤੇ ਹਾਰਡਵੇਅਰ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਛੋਟ ਦੇ ਦਿੱਤੀ ਹੈ। ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਠੇਕੇ ਖੁੱਲ੍ਹ ਸਕਣਗੇ, ਪਰ ਅਹਾਤਿਆਂ ਨੂੰ ਖੋਲ੍ਹਣ ਦੀ ਇਜਾਜਤ ਨਹੀਂ ਹੈ। ਧਿਆਨ ਰਹੇ ਕਿ ਹਫਤਾਵਾਰੀ ਲਾਕਡਾਊਨ ਦੌਰਾਨ ਸ਼ੁੱਕਰਵਾਰ ਰਾਤ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਇਨ੍ਹਾਂ ਨੂੰ ਬੰਦ ਰੱਖਣਾ ਹੀ ਪਵੇਗਾ। ਇਸਦੇ ਨਾਲ ਹੀ ਹੁਣ ਕਰਿਆਨਾ, ਗਰੌਸਰੀ ਦੀਆਂ ਦੁਕਾਨਾਂ, ਹਾਰਡਵੇਅਰ ਅਤੇ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ ਵਾਲੇ ਡਿਪੂ ਵੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਅੱਜ ਗ੍ਰਹਿ ਵਿਭਾਗ ਦੇ ਐਡੀਸ਼ਨਲ ਚੀਫ ਸੈਕਟਰੀ ਨੇ ਇਸ ਸਬੰਧ ਵਿਚ ਅਧਿਕਾਰੀਆਂ ਨੂੰ ਨਿਰਦੇਸ਼ ਭੇਜ ਦਿੱਤੇ ਹਨ। ਨਵੇਂ ਆਦੇਸ਼ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਮੂਵਮੈਂਟ ਜੇਕਰ ਪੈਦਲ ਜਾਂ ਸਾਈਕਲ ‘ਤੇ ਹੁੰਦੀ ਹੈ ਤਾਂ ਉਸ ‘ਤੇ ਕੋਈ ਰੋਕ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਕਾਰ ਜਾਂ ਹੋਰ ਵਾਹਨ ਇਸਤੇਮਾਲ ਕਰਦਾ ਹੈ ਤਾਂ ਉਸ ਲਈ ਵਿਅਕਤੀ ਕੋਲ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …