ਕਹਿੰਦੇ – ਸ਼ਰਾਬ ਕਰੋਨਾ ਤੋਂ ਬਚਾਅ ਨਹੀਂ ਕਰਦੀ
ਚੰਡੀਗੜ੍ਹ/ਬਿਊਰੋ ਨਿਊਜ਼
ਕੋਵਿਡ ਬਾਰੇ ਪੰਜਾਬ ਦੀ ਮਾਹਿਰ ਕਮੇਟੀ ਦੇ ਮੁਖੀ ਡਾ. ਕੇ. ਕੇ. ਤਲਵਾੜ ਨੇ ਅੱਜ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਚੱਲੀਆਂ ਉਨ੍ਹਾਂ ਅਫਵਾਹਾਂ ‘ਤੇ ਭਰੋਸਾ ਨਾ ਕਰਨ ਕਿ ਸ਼ਰਾਬ ਕਰੋਨਾ ਵਾਇਰਸ ਤੋਂ ਬਚਾਅ ਕਰਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜ਼ਿਆਦਾ ਸ਼ਰਾਬ ਪੀਣ ਨਾਲ ਸਰੀਰ ਵਿੱਚ ਰੋਗਾਂ ਖਿਲਾਫ ਲੜਨ ਵਾਲੀ ਤਾਕਤ ਘਟਦੀ ਹੈ ਤੇ ਅਜਿਹੀ ਹਾਲਤ ਵਿੱਚ ਕਰੋਨਾ ਦਾ ਅਸਰ ਜਾਨ ਲੈ ਸਕਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਘੱਟ ਮਾਤਰਾ ਵਿੱਚ ਸ਼ਰਾਬ ਪੀਣ ਨਾਲ ਨੁਕਸਾਨ ਨਹੀਂ ਹੁੰਦਾ ਪਰ ਇਸ ਦੀ ਬਹੁਤਾਤ ਘਾਤਕ ਹੋ ਸਕਦੀ ਹੈ। ਧਿਆਨ ਰਹੇ ਕਿ ਡਾ. ਤਲਵਾੜ, ਪੀਜੀਆਈ ਚੰਡੀਗੜ੍ਹ ਦੇ ਸਾਬਕਾ ਡਾਇਰੈਕਟਰ ਹਨ। ਉਨ੍ਹਾਂ ਕਿਹਾ ਕਿ ਕਰੋਨਾ ਟੀਕਾ ਲਗਵਾਉਣ ਤੋਂ ਦੋ ਦਿਨ ਪਹਿਲਾਂ ਤੇ ਲਗਵਾਉਣ ਤੋਂ ਦੋ ਦਿਨ ਬਾਅਦ ਸ਼ਰਾਬ ਨਾ ਪੀਤੀ ਜਾਵੇ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …