ਕਿਹਾ – ਵੈਕਸੀਨ ਲਵਾਉਣ ‘ਚ ਹੀ ਬਚਾਅ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਲਈ ਵੈਕਸੀਨ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਕਰੋਨਾ ਮਹਾਮਾਰੀ ਦੌਰਾਨ ਸੂਬੇ ‘ਚ ਸਿਹਤ ਸੇਵਾਵਾਂ ਦਾ ਪ੍ਰਬੰਧ ਕਰਨ ਅਤੇ ਲੋਕਾਂ ਦੀ ਜਾਨ ਬਚਾਉਣ ਵਿਚ ਫੇਲ੍ਹ ਹੋਈ ਹੈ, ਪਰ ਸੂਬੇ ਦੇ ਲੋਕਾਂ ਨੂੰ ਡਾਕਟਰਾਂ ਵੱਲੋਂ ਦਿੱਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਲਾਜ਼ਮੀ ਤੌਰ ‘ਤੇ ਪਾਲਣਾ ਕਰਨੀ ਚਾਹੀਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਰੋਨਾ ਵਾਇਰਸ ਨਾਲ ਲੜਨ ਲਈ ਟੀਕਾ ਬਹੁਤ ਵੱਡਾ ਸਾਧਨ ਹੈ। ਇਸ ਲਈ ਬਿਨਾਂ ਕਿਸੇ ਡਰ-ਭੈਅ ਤੋਂ ਡਾਕਟਰਾਂ ਦੀ ਸਲਾਹ ਅਨੁਸਾਰ ਹਰੇਕ ਵਿਅਕਤੀ ਨੂੰ ਇਹ ਟੀਕਾ ਲਵਾਉਣਾ ਚਾਹੀਦਾ। ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਤੋਂ ਬਚਾਅ ਲਈ ਜ਼ਰੂਰੀ ਟੀਕਾਕਾਰਨ ਮੁਫਤ ਕੀਤਾ ਜਾਵੇ। ਭਗਵੰਤ ਹੋਰਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਕਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਟੀਕਾਕਰਨ ਦੀ ਰਫ਼ਤਾਰ ਬਹੁਤ ਧੀਮੀ ਹੈ।