Breaking News
Home / ਪੰਜਾਬ / ਹਾਈਕੋਰਟ ਵੱਲੋਂ ਮਰੀਜ਼ਾਂ ਨੂੰ ਘਰਾਂ ‘ਚ ਆਕਸੀਜਨ ਉਪਲਬਧ ਕਰਾਉਣ ਦੇ ਹੁਕਮ

ਹਾਈਕੋਰਟ ਵੱਲੋਂ ਮਰੀਜ਼ਾਂ ਨੂੰ ਘਰਾਂ ‘ਚ ਆਕਸੀਜਨ ਉਪਲਬਧ ਕਰਾਉਣ ਦੇ ਹੁਕਮ

‘ਆਪ’ ਆਗੂ ਹਰਪਾਲ ਚੀਮਾ ਵੀ ਹੋਏ ਕਰੋਨਾ ਪਾਜ਼ੇਟਿਵ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਮੇਤ ਪੂਰੇ ਭਾਰਤ ਵਿਚ ਕਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ। ਦੇਸ਼ ਦੇ ਕਈ ਸੂਬਿਆਂ ਵਿਚ ਛੋਟੇ ਰੂਪਾਂ ਵਿਚ ਲੌਕਡਾਊਨ ਵੀ ਲਗਾਏ ਗਏ ਹਨ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਕੇਂਦਰ ਸਰਕਾਰ ਸਮੇਤ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਆਕਸੀਜਨ ਦਾ ਪੂਰਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਹਾਈਕੋਰਟ ਨੇ ਪੰਜਾਬ ਅਤੇ ਚੰਡੀਗੜ੍ਹ ਨੂੰ ਹਸਪਤਾਲਾਂ ਦਾ ਬੋਝ ਘਟਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਪੀੜਤ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿਚ ਆਕਸੀਜਨ ਉਪਲਬਧ ਕਰਵਾਈ ਜਾਵੇ। ਹਾਈਕੋਰਟ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਘਰਾਂ ਵਿਚ ਆਕਸੀਜਨ ਸਪਲਾਈ ਕਰਨ ਦਾ ਕੰਮ ਦਿੱਤਾ ਜਾਣਾ ਚਾਹੀਦਾ ਹੈ। ਉਧਰ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੋੜੀਂਦੀ ਆਕਸੀਜਨ ਨਹੀਂ ਮਿਲ ਰਹੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਹਰਪਾਲ ਸਿੰਘ ਚੀਮਾ ਵੀ ਕਰੋਨਾ ਤੋਂ ਪੀੜਤ ਹੋ ਗਏ ਹਨ ਅਤੇ ਉਨ੍ਹਾਂ ਖੁਦ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਹੈ।

 

Check Also

ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਸਿਆ ਪੇਚ

ਕੇਂਦਰੀ ਕਮੇਟੀ ਨੇ ਦੋ-ਦੋ ਦਾਅਵੇਦਾਰਾਂ ਦੇ ਮੰਗੇ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਾਂਗਰਸ ਪਾਰਟੀ …