ਟਵੀਟ ਰਾਹੀਂ ਸਰਕਾਰੀ ਸਿੱਖਿਆ ਤੇ ਸਿਹਤ ਸੇਵਾਵਾਂ ‘ਤੇ ਖੜ੍ਹੇ ਕੀਤੇ ਸਵਾਲ
ਪਟਿਆਲਾ/ਬਿਊਰੋ ਨਿਊਜ਼
ਨਵਜੋਤ ਸਿੰਘ ਸਿੱਧੂ ਦੇ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਦੀ ਸਿਆਸੀ ਹਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਅੱਜ ਇਕ ਵਾਰ ਫਿਰ ਸਿੱਧੂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਨਾਕਾਫੀ ਦੱਸਦਿਆਂ ਸਰਕਾਰੀ ਸਿੱਖਿਆ ਤੇ ਸਿਹਤ ਸੇਵਾਵਾਂ ‘ਤੇ ਸਵਾਲ ਖੜ੍ਹੇ ਕੀਤੇ ਹਨ। ਸਿੱਧੂ ਨੇ ਲੋਕਾਂ ਨੂੰ ਕਲਿਆਣਕਾਰੀ ਰਾਜ ਮੁੜ ਸੁਰਜੀਤ ਕਰਨ ਲਈ ਨਵੇਂ ਰਾਹ ਚੁਨਣ ਦੀ ਗੱਲ ਕਹੀ ਹੈ। ਸਿੱਧੂ ਨੇ ਲਿਖਿਆ ਕਿ ਲੋਕਤੰਤਰ ਦਾ ਮਤਲਬ ਹੈ ਕਿ ਵਿਕਾਸ ਗਰੀਬ ਤੋਂ ਗਰੀਬ ਤੱਕ ਪਹੁੰਚੇ। ਉਨ੍ਹਾਂ ਸਰਕਾਰ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਜਦੋਂ ਸਰਕਾਰੀ ਸਿੱਖਿਆ ਫੇਲ੍ਹ ਹੋਈ ਤਾਂ ਹੀ ਪ੍ਰਾਈਵੇਟ ਸਿੱਖਿਆ ਦਾਖਲ ਹੋਈ। ਸਿੱਧੂ ਨੇ ਸਿਹਤ ਸਬੰਧੀ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਜਦੋਂ ਸਰਕਾਰੀ ਸਿਹਤ ਪ੍ਰਬੰਧ ਕਾਮਯਾਬ ਨਹੀਂ ਹੋਏ ਤਾਂ ਲੋਕਾਂ ਨੇ ਬੀਮੇ ਕਰਵਾਏ। ਜ਼ਿਕਰਯੋਗ ਹੈ ਕਿ ਸਿੱਧੂ ਦੇ ਇਹ ਸਵਾਲ ਪੰਜਾਬ ਸਰਕਾਰ ਦੇ ਨਾਲ-ਨਾਲ ਕੇਂਦਰ ਦੀ ਸਰਕਾਰ ‘ਤੇ ਵੀ ਸਨ, ਕਿ ਹੁਣ ਤੱਕ ਉਨ੍ਹਾਂ ਨੇ ਦੇਸ਼ ਦੀ ਜਨਤਾ ਨੂੰ ਕੀ ਕੁੱਝ ਦਿੱਤਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …