ਜਾਇਦਾਦ ਨਾਲ ਜੁੜੀਆਂ ਸੇਵਾਵਾਂ ਨੂੰ ਹੋਵੇਗਾ ਲਾਭ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਰ ਦੇ ਸਾਰੇ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿਚ ਕੁਸ਼ਲਤਾ ਨੂੰ ਵਧਾਉਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨੂੰ ਸਹਿਜ ਢੰਗ ਨਾਲ ਮੁਹੱਈਆ ਕਰਵਾਉਣ ਲਈ ਇਕ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ ਕੀਤੀ। ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਦੀ ਲੋਕ-ਪੱਖੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਦੇ ਨਾਗਰਿਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਜਾਇਦਾਦ ਦੇ ਮਾਮਲਿਆਂ ਸਬੰਧੀ ਸਾਰੀਆਂ ਸੇਵਾਵਾਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਲੈਣ ਦੇ ਯੋਗ ਬਣਾਇਆ ਜਾਏਗਾ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …