Breaking News
Home / ਪੰਜਾਬ / ਪੰਜਾਬ ‘ਚ ਮਿੰਨੀ ਲੌਕਡਾਊਨ ਤੋਂ ਦੁਕਾਨਦਾਰ ਔਖੇ

ਪੰਜਾਬ ‘ਚ ਮਿੰਨੀ ਲੌਕਡਾਊਨ ਤੋਂ ਦੁਕਾਨਦਾਰ ਔਖੇ

ਕਈ ਥਾਈਂ ਦੁਕਾਨਦਾਰਾਂ ਵਲੋਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਹਾਮਾਰੀ ਦਾ ਖੌਫ ਵਧਦਾ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਮਿੰਨੀ ਲੌਕਡਾਊਨ ਵੀ ਲਗਾਇਆ ਹੋਇਆ ਹੈ। ਇਸ ਦੇ ਚੱਲਦਿਆਂ ਹੁਣ ਦੁਕਾਨਦਾਰ ਔਖੇ ਹੋ ਗਏ ਹਨ ਅਤੇ ਪੰਜਾਬ ਵਿਚ ਕਈ ਥਾਈਂ ਦੁਕਾਨਦਾਰਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਅਤੇ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪਟਿਆਲਾ ਦੇ ਅਨਾਰਦਾਨਾ ਚੌਕ ਵਿਚ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਮਾਛੀਵਾੜਾ ਵਿਚ ਵੀ ਦੁਕਾਨਦਾਰਾਂ ਨੇ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦਾ ਰੁਜ਼ਗਾਰ ਹੀ ਨਹੀਂ ਚੱਲਿਆ ਤਾਂ ਉਹ ਪਰੇਸ਼ਨ ਹੋ ਕੇ ਮਰਨ ਲਈ ਮਜ਼ਬੂਰ ਹੋ ਜਾਣਗੇ। ਦੁਕਾਨਦਾਰਾਂ ਦਾ ਕਹਿਣਾ ਸੀ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਿਵੇਂ ਕਰਨਗੇ। ਮੋਗਾ, ਜੰਡਿਆਲਾ ਗੁਰੂ, ਭਵਾਨੀਗੜ੍ਹ ਅਤੇ ਹੋਰ ਕਈ ਥਾਵਾਂ ਤੋਂ ਖਬਰਾਂ ਮਿਲੀਆਂ ਹਨ ਕਿ ਦੁਕਾਨਦਾਰਾਂ ਨੇ ਮਿੰਨੀ ਲੌਕਡਾਊਨ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਰੋਸ ਜ਼ਾਹਰ ਕੀਤਾ ਹੈ।

 

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …