24.8 C
Toronto
Wednesday, September 17, 2025
spot_img
Homeਭਾਰਤਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ...

ਮਮਤਾ ਬੈਨਰਜੀ ਨੇ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕੋਲਕਾਤਾ/ਬਿਊਰੋ ਨਿਊਜ਼
ਤ੍ਰਿਣਮੂਲ ਕਾਂਗਰਸ ਪਾਰਟੀ ਦੀ ਸੁਪਰੀਮੋ ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਜਗਦੀਪ ਧਨਖੜ ਨੇ ਕੋਵਿਡ-19 ਕਾਰਨ ਰਾਜ ਭਵਨ ਵਿੱਚ ਹੋਏ ਸਧਾਰਨ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਬੈਨਰਜੀ ਨੇ ਬੰਗਲਾ ਭਾਸ਼ਾ ਵਿਚ ਸਹੁੰ ਚੁੱਕੀ। ਇਸ ਮੌਕੇ ਪਾਰਥ ਚੈਟਰਜੀ ਤੇ ਸੁਬ੍ਰਤ ਮੁਖਰਜੀ ਵਰਗੇ ਟੀਐੱਮਸੀ ਨੇਤਾਵਾਂ ਤੋਂ ਇਲਾਵਾ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਂਤ ਕਿਸ਼ੋਰ ਤੇ ਬੈਨਰਜੀ ਦਾ ਭਤੀਜਾ ਅਭਿਸ਼ੇਕ ਬੈਨਰਜੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਮਮਤਾ ਬੈਨਰਜੀ ਖੁਦ ਨੰਦੀਗ੍ਰਾਮ ਤੋਂ ਚੋਣ ਹਾਰ ਗਏ ਸਨ ਅਤੇ ਹੁਣ ਉਨ੍ਹਾਂ ਨੂੰ 6 ਮਹੀਨਿਆਂ ਦੇ ਅੰਦਰ-ਅੰਦਰ ਪੱਛਮੀ ਬੰਗਾਲ ਦੀ ਕਿਸੇ ਵੀ ਵਿਧਾਨ ਸਭਾ ਸੀਟ ਤੋਂ ਚੋਣ ਜਿੱਤਣੀ ਹੋਵੇਗੀ। ਸਹੁੰ ਚੁੱਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਮੁੱਖਤਾ ਕਰੋਨਾ ਨਾਲ ਨਜਿੱਠਣ ਦੀ ਹੈ। ਉਨ੍ਹਾਂ ਸਿਆਸੀ ਦਲਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਸ਼ਾਂਤੀ ਰੱਖਣ ਵਿੱਚ ਸਹਿਯੋਗ ਦੇਣ। ਇਸ ਮੌਕੇ ਰਾਜਪਾਲ ਨੇ ਵੀ ਕਿਹਾ ਕਿ ਉਹ ਸੂਬੇ ਵਿੱਚ ਸ਼ਾਂਤੀ ਬਹਾਲੀ ਨੂੰ ਪਹਿਲ ਦੇਣਗੇ।

 

RELATED ARTICLES
POPULAR POSTS