Breaking News
Home / ਭਾਰਤ / ਪੱਛਮੀ ਬੰਗਾਲ ’ਚ ਵਿਦੇਸ਼ ਰਾਜ ਮੰਤਰੀ ਦੇ ਕਾਫਲੇ ’ਤੇ ਹਮਲਾ

ਪੱਛਮੀ ਬੰਗਾਲ ’ਚ ਵਿਦੇਸ਼ ਰਾਜ ਮੰਤਰੀ ਦੇ ਕਾਫਲੇ ’ਤੇ ਹਮਲਾ

ਭਾਜਪਾ ਤ੍ਰਿਣਮੂਲ ਕਾਂਗਰਸ ’ਤੇ ਲਗਾਉਣ ਲੱਗੀ ਆਰੋਪ
ਕੋਲਕਾਤਾ/ਬਿਊਰੋ ਨਿਊਜ਼
ਪੱਛਮੀ ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਫੈਲੀ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ। ਅੱਜ ਪੱਛਮੀ ਮਿਦਨਾਪੁਰ ਵਿਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਦੀ ਕਾਰ ’ਤੇ ਸਥਾਨਕ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਖੁਦ ਮੁਰਲੀਧਰਨ ਨੇ ਟਵੀਟ ਕਰਕੇ ਦਿੱਤੀ। ਵਿਦੇਸ਼ ਰਾਜ ਮੰਤਰੀ ਮੁਰਲੀਧਰਨ ਅਤੇ ਭਾਜਪਾ ਆਗੂਆਂ ਨੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ’ਤੇ ਹਮਲਾ ਕਰਨ ਦਾ ਆਰੋਪ ਲਗਾਇਆ। ਦੂਜੇ ਪਾਸੇ ਤ੍ਰਿਣਮੂਲ ਕਾਂਗਰਸ ਦਾ ਕਹਿਣਾ ਹੈ ਕਿ ਇਹ ਭਾਜਪਾ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ ਜਦਕਿ ਇਸ ਹਮਲੇ ਪਿੱਛੇ ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਦਾ ਕੋਈ ਹੱਥ ਨਹੀਂ ਹੈ। ਮੁਰਲੀਧਰਨ ਬੰਗਾਲ ਵਿਚ ਭਾਜਪਾ ਵਰਕਰਾਂ ਦਾ ਹੌਸਲਾ ਵਧਾਉਣ ਲਈ ਆਏ ਹੋਏ ਸਨ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …