18.5 C
Toronto
Wednesday, August 26, 2026
spot_img
Homeਭਾਰਤਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਕਰੋਨਾ ਕਾਰਨ ਦਿਹਾਂਤ

ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਕਰੋਨਾ ਕਾਰਨ ਦਿਹਾਂਤ

ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਕਰੋਨਾ ਕਾਰਨ ਦਿਹਾਂਤਆਸਾ ਰਾਮ ਦੀ ਵੀ ਵਿਗੜੀ ਹਾਲਤ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਸਿਹਤ ਬੇਹੱਦ ਵਿਗੜ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਾਇਆ ਗਿਆ ਸੀ। ਉਨ੍ਹਾਂ ਦੀ ਉਮਰ 86 ਸਾਲ ਦੱਸੀ ਜਾ ਰਹੀ ਹੈ। ਇਸ ਦੇ ਚੱਲਦਿਆਂ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਜਬਰ ਜਨਾਹ ਦੇ ਦੋਸ਼ੀ ਆਸਾ ਰਾਮ ਨੂੰ ਆਈ.ਸੀ.ਯੂ. ’ਚ ਭਰਤੀ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਸਾ ਰਾਮ ਨੂੰ ਵੀ ਕਰੋਨਾ ਨੇ ਘੇਰ ਲਿਆ ਹੈ।

RELATED ARTICLES
POPULAR POSTS