ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਨੇੜੇ ਅੱਜ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਜੀ.ਟੀ. ਰੋਡ ’ਤੇ ਪੈਂਦੇ ਪਿੰਡ ਜੈਤਪੁਰ ਨੇੜੇ ਕਾਰ ਅਤੇ ਮੋਟਰ ਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ ਮੋਟਰ ਸਾਈਕਲ ਸਵਾਰ ਪਤੀ-ਪਤਨੀ ਤੇ ਤਿੰਨ ਬੱਚੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਾਰ ਸਵਾਰ ਵੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਜਾਣਕਾਰੀ ਮਿਲੀ ਹੈ ਕਿ ਮੋਟਰ ਸਾਈਕਲ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੀਆਂ ਤਿੰਨ ਲੜਕੀਆਂ ਪਿੰਡ ਬਾੜੀਆਂ ਕਲਾਂ ਤੋਂ ਕਿਸੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆਪਣੇ ਪਿੰਡ ਨੰਗਲ ਖਿਡਾਰੀਆਂ ਜਾ ਰਹੇ ਸਨ। ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕੀਤੀ ਦਿੱਤੀ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …