-19.4 C
Toronto
Friday, January 30, 2026
spot_img
Homeਪੰਜਾਬਪੰਜਾਬ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ

ਪੰਜਾਬ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ

ਭਗਵੰਤ ਮਾਨ ਨੇ ਕਿਹਾ – ਡਾਕਟਰਾਂ ਦੇ ਮਨੋਬਲ ਨੂੰ ਟੁੱਟਣ ਤੋਂ ਬਚਾਇਆ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਕਰੋਨਾ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਬਜਟ ਪ੍ਰਬੰਧਾਂ ਦਾ ਐਲਾਨ ਕੀਤਾ ਜਾਵੇ। ਜਾਰੀ ਬਿਆਨ ਵਿਚ ਭਗਵੰਤ ਨੇ ਕਿਹਾ ਕਿ ਪੰਜਾਬ ’ਚ ਕਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸਿਹਤ ਢਾਂਚਾ ਮਜਬੂਤ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਉਚ ਪੱਧਰੀ ਸਿਹਤ ਸਹੂਲਤਾਂ ਨਾ ਹੋਣ ਕਾਰਨ ਡਾਕਟਰ ਅਸਤੀਫੇ ਦੇ ਰਹੇ ਹਨ, ਜੋ ਬਹੁਤ ਮੰਦਭਾਗਾ ਹੈ। ਭਗਵੰਤ ਹੋਰਾਂ ਕਿਹਾ ਕਿ ਡਾਕਟਰਾਂ ਸਮੇਤ ਹੋਰ ਮੈਡੀਕਲ ਸਟਾਫ ਦਾ ਮਨੋਬਲ ਟੁੱਟਣ ਤੋਂ ਬਚਾਇਆ ਜਾਵੇ ਅਤੇ ਨਿਜੀ ਹਸਪਤਾਲਾਂ ਦੀ ਲੁੱਟ ਰੋਕਣ ਲਈ ਸਰਕਾਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ। ਮਾਨ ਨੇ ਕਿਹਾ ਕਿ ਸਿਰਫ਼ ਆਕਸੀਜਨ ਉਤਪਾਦਨ ਨੂੰ ਤਰਜੀਹੀ ਖੇਤਰ ਦਾ ਦਰਜ਼ਾ ਦੇਣ ਨਾਲ ਨਹੀਂ, ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਹੀ ਕਰੋਨਾ ਨਾਲ ਲੜਿਆ ਜਾ ਸਕਦਾ ਹੈ।

RELATED ARTICLES
POPULAR POSTS