ਦਿੱਲੀ ਮੋਰਚਿਆਂ ’ਚ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਣੇ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਧਰਨੇ ਲਗਾਤਾਰ ਜਾਰੀ ਹਨ। ਧਿਆਨ ਰਹੇ ਕਿ ਦਿੱਲੀ ਮੋਰਚਿਆਂ ਵਿਚ ਵੀ ਕਿਸਾਨ ਵੱਡੀ ਗਿਣਤੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ। ਗਰਮੀ ਦੇ ਮੌਸਮ ਦੇ ਚੱਲਦਿਆਂ ਕਿਸਾਨਾਂ ਵਲੋਂ ਫਰਿੱਜਾਂ ਅਤੇ ਪੱਖੇ ਵੀ ਨਾਲ ਲਿਜਾਏ ਜਾ ਰਹੇ ਹਨ। ਪੰਜਾਬ ’ਚ ਲਗਾਏ ਗਏ ਮਿੰਨੀ ਲੌਕਡਾਊਨ ਦਾ ਵਿਰੋਧ ਵੀ ਹੁਣ ਕਿਸਾਨਾਂ ਵਲੋਂ ਕੀਤਾ ਜਾਣਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਟੌਲ ਪਲਾਜ਼ਿਆਂ, ਰਿਲਾਇੰਸ ਦੇ ਪੈਟਰੋਲ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਕਿਸਾਨਾਂ ਵਲੋਂ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …