Breaking News
Home / ਪੰਜਾਬ / ਪੰਜਾਬ ’ਚ ਲਗਾਏ ਗਏ ਮਿੰਨੀ ਲੌਕਡਾਊਨ ਦਾ ਵਿਰੋਧ ਕਰਨਗੇ ਕਿਸਾਨ

ਪੰਜਾਬ ’ਚ ਲਗਾਏ ਗਏ ਮਿੰਨੀ ਲੌਕਡਾਊਨ ਦਾ ਵਿਰੋਧ ਕਰਨਗੇ ਕਿਸਾਨ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ – ਕਰੋਨਾ ਖਿਲਾਫ ਲੜਨ ’ਚ ਕੇਂਦਰ ਸਰਕਾਰ ਫੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਲਗਾਏ ਗਏ ਮਿੰਨੀ ਲੌਕਡਾਊਨ ਦਾ ਕਿਸਾਨ 8 ਮਈ ਨੂੰ ਵਿਰੋਧ ਕਰਨਗੇ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ ’ਤੇ ਹੋਈ। ਇਸ ਮੀਟਿੰਗ ਵਿਚ ਸਾਰੀਆਂ ਜਥੇਬੰਦੀਆਂ ਦੇ ਸੂਬਾ ਪੱਧਰੀ ਕਿਸਾਨ ਆਗੂ ਹਾਜ਼ਰ ਰਹੇ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਰੋਨਾ ਵਿਰੁੱਧ ਲੜਨ ਵਿਚ ਅਸਫਲ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਸਿਹਤ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਵੀ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਨੂੰ ਕਰੋਨਾ ਫੈਲਾਉਣ ਲਈ ਵੱਡਾ ਕਾਰਨ ਦੱਸਦੀ ਰਹੀ ਹੈ, ਪਰ ਕਿਸਾਨ ਜ਼ਰੂਰੀ ਸਾਵਧਾਨੀਆਂ ਵਰਤ ਰਹੇ ਹਨ। ਰਾਜੇਵਾਲ ਹੋਰਾਂ ਕਿਹਾ ਕਿ ਸਰਕਾਰਾਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਅਤੇ ਲੋਕ ਵਿਰੋਧੀ ਫੈਸਲੇ ਲੈਣ ਲਈ ਤਾਲਾਬੰਦੀ ਲਗਾ ਰਹੀਆਂ ਹਨ। ਇਸ ਕਾਰਨ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਨਾਗਰਿਕਾਂ ਦੀਆਂ ਜ਼ਿੰਦਗੀਆਂ ਵੱਡੇ ਪੱਧਰ ’ਤੇ ਪ੍ਰਭਾਵਤ ਹੋਈਆਂ ਹਨ। ਇਸ ਸਿਲਸਿਲੇ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦਾ ਫੈਸਲਾ ਹੈ ਕਿ 8 ਮਈ ਨੂੰ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ’ਤੇ ਆਉਣਗੇ ਅਤੇ ਸੂਬੇ ਵਿਚ ਤਾਲਾਬੰਦੀ ਦਾ ਵਿਰੋਧ ਕਰਨਗੇ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …