ਪਾਕਿਸਤਾਨ ਨੇ ਕਸ਼ਮੀਰ ‘ਤੇ ਗੱਲਬਾਤ ਦਾ ਭੇਜਿਆ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਨੂੰ ਪਿਛਲੇ ਕੁਝ ਦਿਨਾਂ ਤੋਂ ਮੋਦੀ ਸਰਕਾਰ ਉਸੇ ਦੀ ਭਾਸ਼ਾ ਵਿਚ ਜਵਾਬ ਦੇ ਰਹੀ ਹੈ। ਖਾਸ ਕਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ‘ਤੇ ਆਪਣਾ ਹੱਕ ਜਤਾ ਕੇ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਜਿਵੇਂ ਹੀ ਦਬਕਾ ਮਾਰਿਆ ਉਸ ਦਬਕੇ ਦਾ ਅਸਰ ਹੁੰਦਾ ਨਜ਼ਰ ਆਇਆ। ਕਿਉਂਕਿ ਪਾਕਿਸਤਾਨ ਨੇ ਕਸ਼ਮੀਰ ਮੁੱਦੇ ‘ਤੇ ਗੱਲਬਾਤ ਕਰਨ ਦਾ ਸੱਦਾ ਭੇਜਿਆ ਹੈ। ਪਾਕਿਸਤਾਨ ਨੇ ਅੱਜ ਭਾਰਤ ਨੂੰ ਕਸ਼ਮੀਰ ਮੁੱਦੇ ‘ਤੇ ਗੱਲਬਾਤ ਦਾ ਸੁਨੇਹਾ ਭੇਜਦੇ ਹੋਏ ਕਿਹਾ ਕਿ ਇਸ ਮੁੱਦੇ ਨੂੰ ਸੁਲਝਾਉਣਾ ਦੋਵਾਂ ਦੇਸ਼ਾਂ ਦਾ ਅੰਤਰਰਾਸ਼ਟਰੀ ਫਰਜ਼ ਹੈ। ਪਾਕਿਸਤਾਨੀ ਵਿਦੇਸ਼ ਸਕੱਤਰ ਏਜਾਜ ਚੌਧਰੀ ਨੇ ਇਸਲਾਮਾਬਾਦ ਵਿਚ ਭਾਰਤੀ ਕੌਂਸਲੇਟ ਜਨਰਲ ਗੌਤਮ ਨੂੰ ਬੁਲਾਇਆ ਅਤੇ ਉਹਨਾਂ ਨੂੰ ਭਾਰਤ ਦੇ ਵਿਦੇਸ਼ ਸਕੱਤਰ ਜੈਸ਼ੰਕਰ ਲਈ ਚਿੱਠੀ ਸੌਂਪੀ। ਇਸ ਚਿੱਠੀ ਵਿਚ ਭਾਰਤੀ ਵਿਦੇਸ਼ ਸਕੱਤਰ ਜੈਸ਼ੰਕਰ ਨੂੰ ਕਸ਼ਮੀਰ ਮੁੱਦੇ ਸਬੰਧੀ ਗੱਲਬਾਤ ਕਰਨ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਗਿਆ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …