ਦਰੱਖਤ ਡਿੱਗਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ
ਅਮਰੀਕਾ ਦੇ ਐਟਲਾਂਟਾ ਖੇਤਰ ਵਿਚ ਵਿਗੜੇ ਮੌਸਮ ਦੇ ਨਾਲ ਆਏ ਤੂਫਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਟੈਕਸਸ, ਜਾਰਜੀਆ ਤੇ ਫਲੋਰੀਡਾ ਵਿਚ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਵੀ ਗੁੱਲ ਹੋ ਗਈ। ਘੱਟੋ-ਘੱਟ 37 ਹਜ਼ਾਰ ਘਰਾਂ ਵਿਚ ਲੋਕ ਬਿਨਾਂ ਬਿਜਲੀ ਦੇ ਰਹਿਣ ਲਈ ਮਜਬੂਰ ਰਹੇ। ਜਾਰਜੀਆ ਵਿਚ ਦਰੱਖਤ ਡਿੱਗਣ ਕਾਰਨ ਬਿਜਲੀ ਦੀ ਤਾਰ ਕਾਰ ਉਪਰ ਡਿੱਗ ਪੈਣ ਕਾਰਨ ਇਕ ਵਿਅਕਤੀ ਦੀ ਮੌਤ ਵੀ ਹੋ ਗਈ। ਐਟਲਾਂਟਾ ਦੇ ਸਮੁੱਚੇ ਖੇਤਰ ਵਿਚ ਦਰੱਖਤ ਡਿੱਗਣ ਦੀਆਂ ਰਿਪੋਰਟਾਂ ਹਨ, ਜਿਸ ਕਾਰਨ ਆਵਾਜਾਈ ਵਿਚ ਵਿਘਨ ਪਿਆ ਹੈ ਤੇ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਹਨ। ਮੌਸਮ ਵਿਭਾਗ ਅਨੁਸਾਰ 75 ਮੀਲ ਪ੍ਰਤੀ ਘੰਟਾ ਤੋਂ ਵੀ ਤੇਜ਼ ਚਲੀਆਂ ਹਵਾਵਾਂ, ਗੜੇਮਾਰੀ ਤੇ ਬਾਰਿਸ਼ ਕਾਰਨ ਲੋਕਾਂ ਦੇ ਘਰਾਂ ਤੇ ਹੋਰ ਇਮਾਰਤਾਂ ਨੂੰ ਨੁਕਸਾਨ ਪੁੱਜਾ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …