ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਕਰੋਨਾ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਬਜਟ ਪ੍ਰਬੰਧਾਂ ਦਾ ਐਲਾਨ ਕੀਤਾ ਜਾਵੇ। ਜਾਰੀ ਬਿਆਨ ਵਿਚ ਭਗਵੰਤ ਨੇ ਕਿਹਾ ਕਿ ਪੰਜਾਬ ‘ਚ ਕਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਸਿਹਤ ਢਾਂਚਾ ਮਜਬੂਤ ਕਰਨ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਉਚ ਪੱਧਰੀ ਸਿਹਤ ਸਹੂਲਤਾਂ ਨਾ ਹੋਣ ਕਾਰਨ ਡਾਕਟਰ ਅਸਤੀਫੇ ਦੇ ਰਹੇ ਹਨ, ਜੋ ਬਹੁਤ ਮੰਦਭਾਗਾ ਹੈ। ਭਗਵੰਤ ਹੋਰਾਂ ਕਿਹਾ ਕਿ ਡਾਕਟਰਾਂ ਸਮੇਤ ਹੋਰ ਮੈਡੀਕਲ ਸਟਾਫ ਦਾ ਮਨੋਬਲ ਟੁੱਟਣ ਤੋਂ ਬਚਾਇਆ ਜਾਵੇ ਅਤੇ ਨਿਜੀ ਹਸਪਤਾਲਾਂ ਦੀ ਲੁੱਟ ਰੋਕਣ ਲਈ ਸਰਕਾਰੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ। ਮਾਨ ਨੇ ਕਿਹਾ ਕਿ ਸਿਰਫ਼ ਆਕਸੀਜਨ ਉਤਪਾਦਨ ਨੂੰ ਤਰਜੀਹੀ ਖੇਤਰ ਦਾ ਦਰਜ਼ਾ ਦੇਣ ਨਾਲ ਨਹੀਂ, ਸਿਹਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਹੀ ਕਰੋਨਾ ਨਾਲ ਲੜਿਆ ਜਾ ਸਕਦਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …