Breaking News
Home / ਪੰਜਾਬ / ਠੇਕੇ, ਦੁੱਧ ਤੇ ਕਰਿਆਨੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ

ਠੇਕੇ, ਦੁੱਧ ਤੇ ਕਰਿਆਨੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ

ਕਰੋਨਾ ਕਾਰਨ ਲਗਾਈਆਂ ਪਾਬੰਦੀਆਂ ਤੋਂ ਦਿੱਤੀ ਛੋਟ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਰਾਜ ਵਿਚ ਲਾਗੂ ਕੀਤੀ ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ, ਹਾਲਾਂਕਿ ਅਹਾਤੇ ਬੰਦ ਰਹਿਣਗੇ। ਇਸਦੇ ਨਾਲ ਹੀ ਖੇਤੀ ਸਬੰਧੀ ਯੰਤਰ ਅਤੇ ਵਸਤੂਆਂ, ਉਦਯੋਗਿਕ ਸਮਗਰੀ, ਵਾਹਨ ਕਾਰੋਬਾਰ ਆਦਿ ਵੀ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਤਾਲਾਬੰਦੀ ਸਬੰਧੀ ਇਹ ਸੋਧ ਜਾਰੀ ਕੀਤੇ ਗਏ। ਪੰਜਾਬ ‘ਚ 2 ਮਈ ਤੋਂ 15 ਮਈ ਤੱਕ ਸੂਬਾ ਸਰਕਾਰ ਨੇ ਰਾਤ ਦੇ ਕਰਫਿਊ ਨੂੰ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਕਰਨ ਦੇ ਨਾਲ ਹੀ ਰਾਜ ਵਿਚ ਕਰਿਆਨਾ ਵਰਗੀਆਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਹੁਕਮਾਂ ਤਹਿਤ ਦੁੱਧ, ਕਰਿਆਨਾ ਸਮਗਰੀ ਦੀਆਂ ਦੁਕਾਨਾਂ ਨੂੰ ਛੋਟ ਦੇਣ ਦੇ ਨਾਲ ਸਨਿਚਰਵਾਰ ਅਤੇ ਐਤਵਾਰ ਨੂੰ ਕੇਵਲ ਮਾਲਜ਼ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ। ਗ੍ਰਹਿ ਤੇ ਨਿਆਂ ਵਿਭਾਗ ਨੇ ਇਸ ਹੁਕਮਾਂ ‘ਚ ਕਈ ਹੋਰ ਸੇਵਾਵਾਂ ਨੂੰ ਸ਼ਾਮਿਲ ਕਰ ਲਿਆ ਹੈ। ਇਸ ਸਬੰਧੀ ਜਾਰੀ ਪੱਤਰ ਅਨੁਸਾਰ 2 ਮਈ ਨੂੰ ਰਾਜ ਸਰਕਾਰ ਵਲੋਂ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਸਬੰਧੀ ਜੋ ਛੋਟ ਦਿੱਤੀ ਗਈ ਸੀ, ਉਸ ‘ਚ ਵਾਧਾ ਕੀਤਾ ਗਿਆ ਹੈ। ਹੁਣ ਰਾਜ ਵਿਚ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਦੇ ਨਾਲ-ਨਾਲ ਖਾਦ, ਬੀਜ, ਕੀਟਨਾਸ਼ਕ, ਖੇਤੀ ਔਜ਼ਾਰ, ਖੇਤੀਬਾੜੀ ਤੇ ਬਾਗ਼ਬਾਨੀ ਸਮਗਰੀ ਦੀਆਂ ਦੁਕਾਨਾਂ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।
ਇਸਦੇ ਇਲਾਵਾ ਰਾਸ਼ਨ ਦੀਆਂ ਦੁਕਾਨਾਂ ਸਮੇਤ ਸਾਰੀਆਂ ਕਰਿਆਨਾ ਤੇ ਪ੍ਰਚੂਨ ਦੀਆਂ ਦੁਕਾਨਾਂ ਵੀ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਰਾਜ ‘ਚ ਪ੍ਰਚੂਨ ਅਤੇ ਥੋਕ ਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ ਸ਼ਰਾਬ ਦੇ ਅਹਾਤੇ ਬੰਦ ਰਹਿਣਗੇ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …