ਸੋਨੀਆ ਗਾਂਧੀ ਨੇ ਮੋਦੀ ਸਰਕਾਰ ਦੀ ਕੀਤੀ ਆਲੋਚਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਬੈਠਕ ਹੋਈ ਅਤੇ ਬੈਠਕ ਦੌਰਾਨ ਚਾਰ ਰਾਜਾਂ ਵਿਚ ਹੋਈ ਕਾਂਗਰਸ ਦੀ ਹਾਰ ‘ਤੇ ਚਰਚਾ ਹੋਈ। ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੀ ਹੋ ਰਹੀ ਹਾਰ ‘ਤੇ ਚਿੰਤਾ ਵੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਗਰੁੱਪ ਬਣਾਉਣਾ ਚਾਹੁੰਦੀ ਹਾਂ, ਜੋ ਜਾਂਚ ਕਰੇ ਕਿ ਅਸੀਂ ਅਸਾਮ ਤੇ ਕੇਰਲਾ ‘ਚ ਕਿਉਂ ਹਾਰੇ ਹਾਂ ਅਤੇ ਪੱਛਮੀ ਬੰਗਾਲ ‘ਚ ਸਾਡੇ ਹੱਥ ਕਿਉਂ ਖਾਲੀ ਰਹਿ ਗਏ। ਸੋਨੀਆ ਗਾਂਧੀ ਨੇ ਕੋਵਿਡ ਮਾਮਲਿਆਂ ਨੂੰ ਲੈ ਕੇ ਮੋਦੀ ਸਰਕਾਰ ਦੀ ਆਲੋਚਨਾ ਵੀ ਕੀਤੀ ਅਤੇ ਕਿਹਾ ਕਿ ਭਾਰਤ ਦੀ ਜਨਤਾ ਮੋਦੀ ਸਰਕਾਰ ਦੀਆਂ ਗਲਤੀਆਂ ਦਾ ਖਾਮਿਆਜ਼ਾ ਭੁਗਤ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਦੀ ਚੋਣ ਵੋਟਿੰਗ ਰਾਹੀਂ ਹੋਣੀ ਹੈ ਅਤੇ ਇਸ ਲਈ ਵੋਟਿੰਗ 23 ਜੂਨ ਨੂੰ ਕਰਾਉਣ ਦੀ ਗੱਲ ਕਹੀ ਜਾ ਰਹੀ ਸੀ। ਪਰ ਹੁਣ 23 ਜੂਨ ਨੂੰ ਵੋਟਿੰਗ ਨਹੀਂ ਹੋਵੇਗੀ। ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਪੰਜਾਬ ਕਾਂਗਰਸ ਵਿਚ ਵੀ ਸਥਿਤੀ ਸੁਖਾਵੀ ਨਹੀਂ ਐ। ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ ਅਤੇ ਬਹੁਤੇ ਮੰਤਰੀ ਕੈਪਟਨ ਦੇ ਕੰਮਕਾਜ ਤੋਂ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਇਸੇ ਦੌਰਾਨ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਪੰਜਾਬ ਵਿਚ ਕਾਂਗਰਸ ਦੀ ਨਹੀਂ ਬਾਦਲਾਂ ਦੀ ਸਰਕਾਰ ਚੱਲ ਰਹੀ ਹੈ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …